ਪਾਕਿਸਤਾਨ ''ਚ ਲੱਗੇ ਭੂਚਾਲ ਦੇ ਝਟਕੇ

03/23/2017 9:42:31 PM

ਲਾਹੌਰ— ਸਥਾਨਕ ਸਵਾਤ ਘਾਟੀ ਅਤੇ ਉਸ ਦੇ ਨਾਲ ਲੱਗਦੇ ਹੋਰ ਇਲਾਕਿਆਂ ''ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ਮੁਤਾਬਕ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਸਵਾਤ ਘਾਟੀ ਅਤੇ ਉਸ ਨਾਲ ਲੱਗਦੇ ਪਾਕਿਸਤਾਨ ਦੇ ਇਲਾਕਿਆਂ ''ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਅਜੇ ਤਕਿ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ ਸਤੰਬਰ 2016 ''ਚ ਪਾਕਿਸਤਾਨ ਦੀ ਸਵਾਤ ਘਾਟੀ ਅਤੇ ਉਸ ਨੇੜਲੇ ਇਲਾਕਿਆਂ ''ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਵੇਲੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਸੀ। ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ''ਚ ਸਾਲ 2015 ''ਚ 7.5 ਦੀ ਤੀਬਰਤਾ ਦੇ ਭੂਚਾਲ ''ਚ ਤਕਰੀਬਨ 400 ਲੋਕਾਂ ਦੀ ਮੌਤ ਹੋ ਗਈ ਸੀ।