ਪਾਕਿਸਤਾਨ ਚੋਣਾਂ: ਧਾਂਦਲੀ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ
Sunday, Feb 18, 2024 - 11:13 AM (IST)
ਇਸਲਾਮਾਬਾਦ (ਭਾਸ਼ਾ); ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਕ ਚੋਟੀ ਦੇ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਉਨ੍ਹਾਂ ਦੋਸ਼ਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨਾਲ ਰਾਵਲਪਿੰਡੀ ਦੀਆਂ ਚੋਣਾਂ ਵਿਚ ਨਿਆਂਪਾਲਿਕਾ ਅਤੇ ਚੋਣ ਕਮਿਸ਼ਨ ਦੀ ਭੜਕਾਹਟ 'ਤੇ ਧਾਂਦਲੀ ਕੀਤੀ ਗਈ ਸੀ। ਰਾਵਲਪਿੰਡੀ ਦੇ ਸਾਬਕਾ ਕਮਿਸ਼ਨਰ ਲਿਆਕਤ ਅਲੀ ਚੱਠਾ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਸ਼ਹਿਰ 'ਚ ਚੋਣਾਂ ਹਾਰਨ ਵਾਲੇ ਉਮੀਦਵਾਰਾਂ ਨੂੰ ਜੇਤੂ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਵਲਪਿੰਡੀ ਵਿੱਚ 13 ਉਮੀਦਵਾਰਾਂ ਨੂੰ ਜ਼ਬਰਦਸਤੀ ਜੇਤੂ ਐਲਾਨਿਆ ਗਿਆ।
ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਪਾਰਟੀ ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ 'ਚ ਧਾਂਦਲੀ ਅਤੇ ਪਾਰਟੀ ਨੂੰ ਦਿੱਤੇ ਫਤਵੇ ਨੂੰ ਖੋਹਣ ਖ਼ਿਲਾਫ਼ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ‘ਡਾਨ’ ਅਖ਼ਬਾਰ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ਵਿੱਚ ਰਾਵਲਪਿੰਡੀ ਦੇ ਸਾਬਕਾ ਕਮਿਸ਼ਨਰ ਨੇ ਕਿਹਾ,”ਮੈਂ ਇਸ ਗੜਬੜੀ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ ਅਤੇ ਦੱਸ ਰਿਹਾ ਹਾਂ ਕਿ ਮੁੱਖ ਚੋਣ ਕਮਿਸ਼ਨਰ ਅਤੇ ਚੀਫ਼ ਜਸਟਿਸ ਇਸ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ।”
ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਕੈਨੇਡਾ ਤਣਾਅ ਦਾ ਅਸਰ, 42 ਫ਼ੀਸਦੀ ਘਟੀ ਵੀਜ਼ਾ ਪ੍ਰੋਸੈਸਿੰਗ ਦਰ
ਚੱਠਾ ਨੇ ਚੋਣ ਨਤੀਜਿਆਂ ਵਿਚ ਹੇਰਾਫੇਰੀ ਦੀ ‘ਜ਼ਿੰਮੇਵਾਰੀ’ ਲੈਂਦੇ ਹੋ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ) ਨੇ ਚੱਠਾ ਵੱਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਲਾਏ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਈ.ਸੀ.ਪੀ ਨੇ ਦੋਸ਼ਾਂ 'ਤੇ ਚਰਚਾ ਕਰਨ ਲਈ ਇੱਕ ਹੰਗਾਮੀ ਮੀਟਿੰਗ ਕੀਤੀ ਅਤੇ ਦੋਸ਼ਾਂ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ। ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਜ਼ਾ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਦੂਜੇ ਪਾਸੇ ਰਾਵਲਪਿੰਡੀ ਦੇ ਨਵ-ਨਿਯੁਕਤ ਕਮਿਸ਼ਨਰ ਸੈਫ ਅਨਵਰ ਜੱਪਾ ਨੇ ਸਾਬਕਾ ਕਮਿਸ਼ਨਰ ਵੱਲੋਂ ਆਮ ਚੋਣਾਂ ਵਿੱਚ ਬੇਨਿਯਮੀਆਂ ਸਬੰਧੀ ਲਾਏ ਗਏ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਵਿੱਚ ਕਮਿਸ਼ਨਰ ਦੀ ਭੂਮਿਕਾ ਤਾਲਮੇਲ ਲਈ ਹੀ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।