ਈਰਾਨ ਦੀ Air Strike ਮਗਰੋਂ ਪਾਕਿਸਤਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ, ਦਿੱਤੀ ਸਖ਼ਤ ਚੇਤਾਵਨੀ

Wednesday, Jan 17, 2024 - 04:27 AM (IST)

ਇੰਟਰਨੈਸ਼ਨਲ ਡੈਸਕ: ਮੰਗਲਵਾਰ ਨੂੰ ਈਰਾਨ ਵੱਲੋਂ ਪਾਕਿਸਤਾਨ 'ਤੇ ਏਅਰ ਸਟ੍ਰਾਈਕ ਕਰ ਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਇਸ ਹਮਲੇ ਵਿਚ ਉਸ ਵੱਲੋਂ ਮਿਜ਼ਾਇਲ ਤੇ ਡ੍ਰੋਨ ਦੀ ਵਰਤੋਂ ਕੀਤੀ ਗਈ ਸੀ। ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਨੇ ਅੱਧੀ ਰਾਤ ਨੂੰ ਕਰੀਬ 2 ਵਜੇ ਇਸ ਮਾਮਲੇ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ। ਪਾਕਿਸਤਾਨ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਪਾਕਿਸਤਾਨ ਨੇ ਕਿਹਾ ਕਿ ਇਸ ਹਮਲੇ ਵਿਚ 2 ਬੱਚੇ ਮਾਰੇ ਗਏ ਜਦਕਿ ਤਿੰਨ ਕੁੜੀਆਂ ਵੀ ਜ਼ਖ਼ਮੀ ਹੋਈਆਂ।

ਇਹ ਖ਼ਬਰ ਵੀ ਪੜ੍ਹੋ - 'ਆਪ' ਨਾਲ ਗਠਜੋੜ ਨੂੰ ਲੈ ਕੇ ਬਦਲੇ MP ਰਵਨੀਤ ਸਿੰਘ ਬਿੱਟੂ ਦੇ ਬੋਲ! ਕਹਿ ਦਿੱਤੀਆਂ ਇਹ ਗੱਲਾਂ

ਕਿਸਤਾਨ ਨੇ ਦਿੱਤੀ ਧਮਕੀ - ਗੰਭੀਰ ਨਤੀਜੇ ਹੋਣਗੇ

ਇਸ ਮਾਮਲੇ 'ਚ  ਪਾਕਿਸਤਾਨ ਵੱਲੋਂ ਪਹਿਲੀ ਪ੍ਰਤੀਕਿਰਿਆ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਆਈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ 'ਤੇ ਜਾਰੀ ਬਿਆਨ 'ਚ ਕਿਹਾ- ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਪਾਕਿਸਤਾਨ ਦੇ ਹਵਾਈ ਖੇਤਰ ਵਿਚ ਈਰਾਨ ਦੀ ਘੁਸਪੈਠ ਅਤੇ ਹਮਲਾ ਹੈ। ਇਸ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਤਿੰਨ ਲੜਕੀਆਂ ਜ਼ਖਮੀ ਹੋ ਗਈਆਂ। ਇਸ ਹਮਲੇ ਦੇ ਗੰਭੀਰ ਨਤੀਜੇ ਨਿਕਲਣਗੇ।

ਬਿਆਨ 'ਚ ਅੱਗੇ ਕਿਹਾ ਗਿਆ ਹੈ ਕਿ ਈਰਾਨ ਦਾ ਇਹ ਕਦਮ ਜ਼ਿਆਦਾ ਪਰੇਸ਼ਾਨ ਕਰਨ ਵਾਲਾ ਹੈ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਸੰਚਾਰ ਦੇ ਕਈ ਚੈਨਲ ਹਨ। ਅਸੀਂ ਤਹਿਰਾਨ ਵਿਚ ਈਰਾਨ ਸਰਕਾਰ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਸਥਿਤੀ ਦੱਸੀ ਹੈ। ਈਰਾਨ ਦੇ ਡਿਪਲੋਮੈਟ ਨੂੰ ਵੀ ਤਲਬ ਕੀਤਾ ਗਿਆ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਅੱਤਵਾਦ ਪੂਰੀ ਦੁਨੀਆ ਲਈ ਖ਼ਤਰਾ ਹੈ ਅਤੇ ਇਸ ਨਾਲ ਮਿਲ ਕੇ ਨਜਿੱਠਣਾ ਹੋਵੇਗਾ। ਪਰ, ਅਜਿਹੀ ਇਕਪਾਸੜ ਕਾਰਵਾਈ ਈਰਾਨ ਅਤੇ ਪਾਕਿਸਤਾਨ ਦੇ ਸਬੰਧਾਂ ਨੂੰ ਵਿਗਾੜ ਦੇਵੇਗੀ।

ਹਮਲੇ ਦਾ ਕੀ ਹੈ ਕਾਰਨ?

ਈਰਾਨ ਇਕ ਸ਼ੀਆ ਬਹੁਗਿਣਤੀ ਵਾਲਾ ਦੇਸ਼ ਹੈ, ਜਦੋਂ ਕਿ ਪਾਕਿਸਤਾਨ ਵਿਚ ਲਗਭਗ 95% ਲੋਕ ਸੁੰਨੀ ਹਨ। ਪਾਕਿਸਤਾਨ ਦੇ ਸੁੰਨੀ ਸੰਗਠਨ ਈਰਾਨ ਦਾ ਵਿਰੋਧ ਕਰਦੇ ਰਹੇ ਹਨ। ਇਸ ਤੋਂ ਇਲਾਵਾ ਬਲੋਚਿਸਤਾਨ ਦਾ ਜੈਸ਼-ਅਲ-ਅਦਲ ਅੱਤਵਾਦੀ ਸੰਗਠਨ ਈਰਾਨ ਦੀ ਸਰਹੱਦ 'ਚ ਦਾਖ਼ਲ ਹੋ ਕੇ ਕਈ ਵਾਰ ਉੱਥੇ ਦੀ ਫ਼ੌਜ 'ਤੇ ਹਮਲੇ ਕਰ ਰਿਹਾ ਹੈ। ਈਰਾਨ ਦੀ ਫ਼ੌਜ ਨੂੰ ਰੈਵੋਲਿਊਸ਼ਨਰੀ ਗਾਰਡ ਕਿਹਾ ਜਾਂਦਾ ਹੈ। ਈਰਾਨ ਸਰਕਾਰ ਕਈ ਵਾਰ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਨੂੰ ਕਾਬੂ ਕਰਨ ਲਈ ਚੇਤਾਵਨੀ ਦੇ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਈਰਾਨ ਨੇ 2021 ਵਿਚ ਵੀ ਕੀਤੀ ਸੀ ਸਰਜੀਕਲ ਸਟ੍ਰਾਈਕ

2021 ਦੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਈਰਾਨੀ ਸੈਨਾ ਦੇ ਕਮਾਂਡੋ 2 ਫਰਵਰੀ 2021 ਦੀ ਰਾਤ ਨੂੰ ਪਾਕਿਸਤਾਨ ਵਿਚ ਦਾਖਲ ਹੋਏ ਅਤੇ ਸਰਜੀਕਲ ਸਟ੍ਰਾਈਕ ਕੀਤੀ। ਦਰਅਸਲ ਜੈਸ਼-ਅਲ-ਅਦਲ ਨੇ ਈਰਾਨ ਦੇ ਦੋ ਸੈਨਿਕਾਂ ਨੂੰ ਅਗਵਾ ਕਰ ਲਿਆ ਸੀ। ਉਨ੍ਹਾਂ ਨੂੰ ਬਚਾਉਣ ਲਈ ਕਮਾਂਡੋਜ਼ ਨੇ ਆਪਰੇਸ਼ਨ ਚਲਾਇਆ ਸੀ। ਈਰਾਨ ਨੇ ਪਾਕਿਸਤਾਨੀ ਫ਼ੌਜ ਨੂੰ ਇਸ ਕਾਰਵਾਈ ਬਾਰੇ ਕੋਈ ਅਗਾਊਂ ਸੂਚਨਾ ਨਹੀਂ ਦਿੱਤੀ ਸੀ। 3 ਫਰਵਰੀ ਨੂੰ ਈਰਾਨੀ ਸੈਨਿਕਾਂ ਨੇ ਆਪਣੇ ਮਿਸ਼ਨ ਨੂੰ ਸਫਲ ਕਰਾਰ ਦਿੱਤਾ ਅਤੇ ਆਪਣੇ ਸਾਥੀਆਂ ਨੂੰ ਬਚਾਉਣ ਦੀ ਜਾਣਕਾਰੀ ਦਿੱਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News