ਪਾਕਿ ਵਿਦੇਸ਼ ਮੰਤਰੀ ਕੁਰੈਸ਼ੀ ਨਹੀਂ ਜਾਣਗੇ ਅਫਗਾਨਿਸਤਾਨ
Tuesday, Aug 24, 2021 - 12:36 PM (IST)
ਇਸਲਾਮਾਬਾਦ (ਅਨਸ)- ਪਾਕਿਸਤਾਨ ਨੇ ਇਨ੍ਹਾਂ ਅਟਕਲਾਂ ਨੂੰ ਰੋਕ ਦਿੱਤਾ ਹੈ ਕਿ ਉਸਦੇ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਫਗਾਨਿਸਤਾਨ ਜਾਣ ਵਾਲੇ ਹਨ। ਪਾਕਿਸਤਾਨ ਸਰਕਾਰ ਦੇ ਬੁਲਾਰੇ ਜ਼ਾਹਿਰ ਹਫੀਜ ਚੌਧਰੀ ਨੇ ਕਿਹਾ ਕਿ ਵਿਦੇਸ਼ ਮੰਤਰੀ ਕੁਰੈਸ਼ੀ ਦੀ ਅਫਗਾਨਿਸਤਾਨ ਲਈ ਕੋਈ ਯਾਤਰਾ ਤੈਅ ਨਹੀਂ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਕੁਰੈਸ਼ੀ ਅਫਗਾਨਿਸਤਾਨ ਮੁੱਦੇ ’ਤੇ ਗੱਲ ਕਰਨ ਲਈ ਅਫਗਾਨਿਸਤਾਨ ਦੇ ਗੁਆਂਢੀ ਦੇਸ਼ਾਂ ਦੀ ਯਾਤਰਾ ਕਰਨਗੇ।
ਪੜ੍ਹੋ ਇਹ ਅਹਿਮ ਖਬਰ- ਅਫਗਾਨ ਬੀਬੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ ਆਸਟ੍ਰੇਲੀਆ
ਅੱਤਵਾਦੀਆਂ ਨੂੰ ਆਪਣੀ ਜ਼ਮੀਨ ਦੀ ਵਰਤੋਂ ਨਹੀਂ ਕਰਨ ਦੇਵਾਂਗੇ : ਅਹਿਮਦ
ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਸੋਮਵਾਰ ਨੂੰ ਕਿਹਾ ਕਿ ਅਫਗਾਨ ਤਾਲਿਬਾਨ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਸਦੇ ਖ਼ਿਲਾਫ਼ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਅੱਤਵਾਦੀਆਂ ਨੂੰ ਆਪਣੀ ਜ਼ਮੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।