ਅਫ਼ਗਾਨਿਸਤਾਨ ’ਚ ਬਣੇ ਗ੍ਰਹਿ ਯੁੱਧ ਦੇ ਹਾਲਾਤ, ਪਾਕਿ ਵਿਦੇਸ਼ ਮੰਤਰੀ ਨੇ ਕੀਤੀ ਇਹ ਅਪੀਲ

07/10/2021 4:23:06 PM

ਇਸਲਾਮਾਬਾਦ— ਪਾਕਿਸਤਾਨ ਨੇ ਅਫ਼ਗਾਨਿਸਤਾਨ ’ਚ ਵਿਗੜਦੀ ਸਥਿਤੀ ਬਾਰੇ ਸ਼ੁੱਕਰਵਾਰ ਨੂੰ ਉਥੇ ਗ੍ਰਹਿ ਯੁੱਧ ਟਾਲਣ ਲਈ ਸਾਰੀਆਂ ਧਿਰਾਂ ਨੂੰ ਸੱਤਾ ਸਾਂਝੇਦਾਰੀ ਦੇ ਇਕ ਫਾਰਮੂਲੇ ’ਤੇ ਸਹਿਮਤ ਹੋਣ ਦੀ ਅਪੀਲ ਕੀਤੀ ਹੈ। ਵਿਦੇਸ਼ ਮਾਮਲਿਆਂ ’ਤੇ ਸੀਨੇਟ ਦੀ ਸਥਾਈ ਕਮੇਟੀ ’ਚ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ) ਮੋਈਦ ਯੁਸੂਫ ਨੇ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਅਤੇ ਸੰਕੇਤ ਦਿੱਤਾ ਕਿ ਗੁਆਂਢੀ ਦੇਸ਼ ਅਫ਼ਗਾਨਿਸਤਾਨ ’ਚ ਹਥਿਆਰਬੰਦ ਸੰਘਰਸ਼ ਤੇਜ਼ ਕਰਨ ਨੂੰ ਲੈ ਕੇ ਉਹ ਕਿਤੇ ਵੱਧ ਗਿਣਤੀ ’ਚ ਸ਼ਰਨਾਰਥੀਆਂ ਦੀ ਆਮਦ ਦੀ ਸਥਿਤੀ ਨਾਲ ਨਹੀਂ ਨਿਪਟ ਸਕੇਗਾ। 

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਚੌਥੀ ਜਮਾਤ ’ਚ ਪੜ੍ਹਦੇ ਬੱਚੇ ਨੇ ਕੀਤਾ ਕਮਾਲ, ਪੇਂਟਿੰਗਾਂ ਵੇਖ ਤੁਸੀਂ ਵੀ ਕਰੋਗੇ ਤਾਰੀਫ਼ (ਵੀਡੀਓ)

ਕੁਰੈਸ਼ੀ ਨੇ ਕਿਹਾ ਕਿ ਇਹ ਸਾਡੀ ਕੋਸ਼ਿਸ਼ ਹੈ ਕਿ ਗੁਆਂਢੀ ਦੇਸ਼ (ਅਫ਼ਗਾਨਿਸਤਾਨ) ’ਚ ਫਿਰ ਤੋਂ ਗ੍ਰਹਿ ਯੁੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਚਾਹੁੰਦਾ ਹੈ ਕਿ ਅਫ਼ਗਾਨ ਸ਼ਰਨਾਰਥੀਆਂ ਦੀ ਗਰਿਮਾਪੂਰਨ ਵਾਪਸੀ ਨੂੰ ਅਫ਼ਗਾਨ ਸ਼ਾਂਤੀ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾਵੇ। ਅਫ਼ਗਾਨਿਸਤਾਨ ’ਚ ਤਾਲਿਬਾਨ ਅੱਤਵਾਦੀਆਂ ਵੱਲੋਂ ਹਾਲ ਦੇ ਹਫ਼ਤਿਆਂ ’ਚ ਦਰਜਨਾਂ ਜ਼ਿਲ੍ਹਿਆਂ ’ਤੇ ਕਬਜ਼ਾ ਕਰਨ ਵਿਚਾਲੇ ਉਨ੍ਹਾਂ ਦਾ ਇਹ ਬਿਆਨ ਆਇਆ ਹੈ। ਸਮਝਿਆ ਜਾਂਦਾ ਹੈ ਕਿ ਅਮਰੀਕਾ ਅਤੇ ਪੱਛਮੀ ਦੇਸ਼ਾਂ ਦੇ ਸੈਨਿਕਾਂ ਦੀ ਅਫ਼ਗਾਨਿਸਤਾਨ ਤੋਂ ਪੂਰਨ ਵਾਪਸੀ ਤੋਂ ਪਹਿਲਾਂ ਹੀ ਤਾਲਿਬਾਨ ਅੱਤਵਾਦੀਆਂ ਦਾ ਉਥੋਂ ਦੇ ਇਕ ਤਿਹਾਈ ਹਿੱਸੇ ’ਤੇ ਕੰਟੋਰਲ ਹੈ। 

ਕੁਰੈਸ਼ੀ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਹਾਲਾਤ ’ਤੇ ਆਉਣ ਵਾਲੇ ਦਿਨਾਂ ’ਚ ਉਜਬੇਕਿਸਤਾਨ ’ਚ ਇਕ ਅਹਿਮ ਸਮਾਗਮ ਹੋਵੇਗਾ ਅਤੇ ਪਾਕਿਸਾਨ ਇਹ ਰੇਖਾਂਕਿਤ ਕਰੇਗਾ ਕਿ ਅਫ਼ਗਾਨਿਸਤਾਨ ’ਚ ਸ਼ਾਂਤੀ ਸਥਾਪਿਤ ਕਰਨਾ ਸਿਰਫ਼ ਉਸ ਦੀ ਜ਼ਿੰਮੇਵਾਰੀ ਹੀ ਨਹੀਂ ਹੈ ਸਗੋਂ ਉਸ ਦੇ ਸਾਰੇ ਗੁਆਂਢੀ ਦੇਸ਼ਾਂ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਸਥਿਤੀ ਵਿਗੜ ਰਹੀ ਹੈ ਅਤੇ ਇਸ ਸਥਿਤੀ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਪਾਕਿਸਤਾਨ ਦੇ ਐੱਨ. ਐੱਸ. ਏ. ਯੁਸੂਫ਼ ਨੇ ਆਪਣੀ ਟਿੱਪਣੀ ’ਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਥਿਤੀ ਬੇਹੱਦ ਖ਼ਰਾਬ ਹੈ ਅਤੇ ਪਾਕਿਸਤਾਨ ਦੇ ਕੰਟਰੋਲ ਤੋਂ ਬਾਹਰ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਅਮਰੀਕੀ ਸੈਨਿਕਾਂ ਦੀ ਵਾਪਸੀ ਦੇ ਬਾਅਦ ਅਫ਼ਗਾਨਿਸਤਾਨ ’ਚ ਹਿੰਸਾ ਵੱਧ ਸਕਦੀ ਹੈ ਅਤੇ ਗ੍ਰਹਿ ਯੁੱਧ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦੇਵੇਗੀ 300 ਯੂਨਿਟ ਮੁਫ਼ਤ ਬਿਜਲੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News