ਪਾਕਿ ਦੇ ਵਿਦੇਸ਼ ਮੰਤਰੀ ਨੇ ਬਲੋਚਿਸਤਾਨ ''ਤੇ ਹਮਲੇ ਦੇ ਸਬੰਧ ''ਚ ਈਰਾਨੀ ਹਮਰੁਤਬਾ ਲਈ ਦਿੱਤਾ ਇਹ ਬਿਆਨ
Thursday, Jan 18, 2024 - 02:17 PM (IST)
ਇਸਲਾਮਾਬਾਦ, (ਭਾਸ਼ਾ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਜਲੀਲ ਅੱਬਾਸ ਜਿਲਾਨੀ ਨੇ ਆਪਣੇ ਈਰਾਨੀ ਹਮਰੁਤਬਾ ਨੂੰ ਕਿਹਾ ਕਿ ਤਹਿਰਾਨ ਵਲੋਂ ਕੀਤੇ ਗਏ ਹਮਲਿਆਂ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਮੰਗਲਵਾਰ ਰਾਤ ਈਰਾਨ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅੱਤਵਾਦੀ ਸੰਗਠਨ ਜੈਸ਼-ਅਲ-ਅਦਲ ਦੇ ਦੋ ਟਿਕਾਣਿਆਂ 'ਤੇ ਮਿਜ਼ਾਈਲਾਂ ਅਤੇ ਡਰੋਨ ਦਾਗੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਜਿਲਾਨੀ ਇਸ ਸਮੇਂ ਯੂਗਾਂਡਾ ਦੇ ਕੰਪਾਲਾ ਵਿੱਚ ਗੈਰ-ਗਠਜੋੜ ਅੰਦੋਲਨ ਦੀ ਮੰਤਰੀ ਪੱਧਰੀ ਮੀਟਿੰਗ ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬੀ ਵਿਰਾਸਤ ਦੇ ਬਾਵਜੂਦ ਸੁਨਕ ਦੀ ਲੋਕਪ੍ਰਿਅਤਾ 'ਚ ਕਮੀ, ਅੰਕੜੇ ਜਾਰੀ
ਵਿਦੇਸ਼ ਦਫਤਰ ਨੇ ਬੁੱਧਵਾਰ ਰਾਤ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਜਿਲਾਨੀ ਨੇ ਬੁੱਧਵਾਰ ਨੂੰ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਯਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਕਿਹਾ ਕਿ 16 ਜਨਵਰੀ ਨੂੰ ਪਾਕਿਸਤਾਨੀ ਖੇਤਰ ਦੇ ਅੰਦਰ ਈਰਾਨ ਦੁਆਰਾ ਕੀਤਾ ਗਿਆ ਹਮਲਾ ਨਾ ਸਿਰਫ ਇਸਲਾਮਾਬਾਦ ਦੀ ਪ੍ਰਭੂਸੱਤਾ ਦੀ ਉਲੰਘਣਾ ਕਰਦਾ ਹੈ ਸਗੋਂ ਇਹ ਅੰਤਰਰਾਸ਼ਟਰੀ ਕਾਨੂੰਨ ਦੀ ਵੀ ਘੋਰ ਉਲੰਘਣਾ ਹੈ। ਇਹ ਪਾਕਿਸਤਾਨ ਅਤੇ ਈਰਾਨ ਦੇ ਦੁਵੱਲੇ ਸਬੰਧਾਂ ਲਈ ਵੀ ਪ੍ਰਤੀਕੂਲ ਹੈ। ''
ਈਰਾਨ ਦੇ ਹਮਲਿਆਂ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ।'' ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਕੋਲ ਇਸ ਭੜਕਾਊ ਕਾਰਵਾਈ 'ਤੇ ਜਵਾਬ ਦੇਣ ਦਾ ਦੇਣ ਦਾ ਅਧਿਕਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਖੇਤਰ ਲਈ ਇੱਕ ਸਾਂਝਾ ਖ਼ਤਰਾ ਹੈ ਅਤੇ ਇਸ ਖਤਰੇ ਨਾਲ ਨਜਿੱਠਣ ਲਈ ਠੋਸ ਅਤੇ ਤਾਲਮੇਲ ਵਾਲੇ ਯਤਨਾਂ ਦੀ ਲੋੜ ਹੈ। ਜਿਲਾਨੀ ਨੇ ਕਿਹਾ ਕਿ ਇਕਪਾਸੜ ਕਾਰਵਾਈ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਗੰਭੀਰਤਾ ਨਾਲ ਕਮਜ਼ੋਰ ਕਰ ਸਕਦੀ ਹੈ।
ਇਹ ਵੀ ਪੜ੍ਹੋ : ਹੁਣ ਫੈਸ਼ਨ ਲਈ ਮਾਡਲਾਂ ਦੀ ਥਾਂ ਲੈਣਗੇ AI ਅਵਤਾਰ, ਲੱਖਾਂ ਰੁਪਏ ਦੀ ਹੋਵੇਗੀ ਬਚਤ
ਜਿਲਾਨੀ ਨੇ ਆਪਣੇ ਈਰਾਨੀ ਹਮਰੁਤਬਾ ਨੂੰ ਕਿਹਾ, "ਖਿੱਤੇ ਦੇ ਕਿਸੇ ਵੀ ਦੇਸ਼ ਨੂੰ ਇਹ ਖਤਰਨਾਕ ਰੁਖ ਨਹੀਂ ਅਪਣਾਉਣਾ ਚਾਹੀਦਾ।" ਈਰਾਨ ਦੀ ਸਮਾਚਾਰ ਏਜੰਸੀ ਤਸਨੀਮ ਨੇ ਬੁੱਧਵਾਰ ਨੂੰ ਕਿਹਾ ਸੀ, ''ਜੈਸ਼-ਅਲ-ਧੁਲਮ (ਜੈਸ਼-ਅਲ-ਅਦਲ) ਅੱਤਵਾਦੀ ਸਮੂਹ ਦੇ ਦੋ ਵੱਡੇ ਟਿਕਾਣਿਆਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਗਿਆ ਅਤੇ ਸਫਲਤਾਪੂਰਵਕ ਨਸ਼ਟ ਕੀਤਾ ਗਿਆ।'' ਦਰਅਸਲ ਈਰਾਨ ਨੇ ਵਾਰ-ਵਾਰ ਕਿਹਾ ਹੈ ਕਿ ਅੱਤਵਾਦੀ ਜੈਸ਼-ਅਲ-ਅਦਲ ਸਮੂਹ ਉਸ ਦੇ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਲਈ ਪਾਕਿਸਤਾਨੀ ਜ਼ਮੀਨ ਦਾ ਇਸਤੇਮਾਲ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।