ਪਾਕਿ ਆਮ ਚੋਣਾਂ- ਕਾਨੂੰਨੀ ਰਸਤਾ ਅਪਣਾਏ ਵਿਰੋਧੀ ਧਿਰ : ਸੰਯੁਕਤ ਰਾਸ਼ਟਰ

Saturday, Jul 28, 2018 - 08:46 PM (IST)

ਕਰਾਚੀ (ਏਜੰਸੀ)- ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਦੀ ਜਨਤਾ ਅਤੇ ਚੋਣ ਕਮਿਸ਼ਨ ਨੂੰ ਜਮਹੂਰੀ ਪ੍ਰਕਿਰਿਆ ਦੀ ਸਫਲਤਾ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਚੋਣ ਕਮਿਸ਼ਨ ਨੂੰ ਸਹਿਯੋਗ ਜਾਰੀ ਰੱਖਣ ਪ੍ਰਤੀ ਵਚਨਬੱਧ ਹੈ। ਸੰਯੁਕਤ ਰਾਸ਼ਟਰ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਵਿਰੋਧੀ ਦਲਾਂ ਨੇ ਪਾਕਿਸਤਾਨ ਵਿਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿਚ ਧਾਂਦਲੀ ਦਾ ਦੋਸ਼ ਲਗਾਇਆ ਹੈ ਅਤੇ ਦੁਬਾਰਾ ਚੋਣਾਂ ਦੀ ਮੰਗ ਕੀਤੀ ਹੈ। ਇਸ 'ਤੇ ਪ੍ਰਤੀਕਿਰਿਆ ਕਰਦੇ ਹੋਏ ਸੰਯੁਕਤ ਰਾਸ਼ਟਰ ਨੇ ਕਿਹਾ ਇਸ ਮਾਮਲੇ ਵਿਚ ਵਿਰੋਧੀ ਧਿਰ ਕਾਨੂੰਨੀ ਰਸਤਾ ਅਪਣਾਏ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਬਜ਼ਾਰਰਿਕ ਨੇ ਜਨਰਲ ਸਕੱਤਰ ਐਂਟੋਨੀਓ ਬੁਟਰਸ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਪਾਕਿ ਚੋਣ ਕਮਿਸ਼ਨ ਨੂੰ ਸੰਯੁਕਤ ਰਾਸ਼ਟਰ ਦਾ ਸਮਰਥਨ ਜਾਰੀ ਰਹੇਗਾ। ਬਜ਼ਾਰਰਿਕ ਨੇ ਕਿਹਾ ਕਿ ਜਨਰਲ ਸਕੱਤਰ ਨੂੰ ਪਾਕਿਸਤਾਨ ਵਿਚ ਨਵੀਂ ਸਰਕਾਰ ਦੇ ਗਠਨ ਦੀ ਉਡੀਕ ਹੈ ਅਤੇ ਕਾਮਨਾ ਕਰਦੇ ਹਾਂ ਕਿ ਨਵੀਂ ਸਰਕਾਰ ਲੋਕਾਂ ਦੀਆਂ ਖਾਹਿਸ਼ਾਂ 'ਤੇ ਖਰੀ ਉਤਰੇ ਅਤੇ ਦੇਸ਼ ਵਿਚ ਸਥਿਰ ਸਰਕਾਰ ਬਣੇ।


Related News