ਪਾਕਿਸਤਾਨ ਆਮ ਚੋਣਾਂ: ਨਵਾਜ਼ ਸ਼ਰੀਫ਼ ਨੂੰ ਝਟਕਾ! ਸ਼ੁਰੂਆਤੀ ਰੁਝਾਨਾਂ ''ਚ ਅੱਗੇ ਨਿਕਲੀ ਇਮਰਾਨ ਖ਼ਾਨ ਦੀ ਪਾਰਟੀ
Friday, Feb 09, 2024 - 05:07 AM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀਆਂ ਆਮ ਚੋਣਾਂ ’ਚ ਵੋਟਿੰਗ ਵੀਰਵਾਰ ਨੂੰ ਹਿੰਸਾ ਦੀਆਂ ਘਟਨਾਵਾਂ ਦਰਮਿਆਨ ਸੰਪੰਨ ਹੋ ਗਈ। ਅੱਤਵਾਦੀ ਹਮਲਿਆਂ ਨੂੰ ਨਾਕਾਮ ਕਰਨ ਲਈ ਸਰਕਾਰ ਵੱਲੋਂ ਮੋਬਾਇਲ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਕਾਰਨ ਲੋਕਾਂ ਨੂੰ ਕੁਨੈਕਟੀਵਿਟੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਬਿਨਾਂ ਰੁਕੇ ਸ਼ਾਮ 5 ਵਜੇ ਤੱਕ ਜਾਰੀ ਰਹੀ। ਕੁੱਲ੍ਹ 128,585,760 ਰਜਿਸਟਰਡ ਵੋਟਰਾਂ ਦੇ ਵੋਟ ਪਾਉਣ ਲਈ ਦੇਸ਼ ਪੱਧਰੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਵੋਟਿੰਗ ਖਤਮ ਹੋਣ ਤੋਂ ਬਾਅਦ ਗਿਣਤੀ ਸ਼ੁਰੂ ਹੋਈ। ਵੋਟਾਂ ਦੀ ਗਿਣਤੀ ਦੌਰਾਨ ਰੁਝਾਨ ਵੀ ਸਾਹਮਣੇ ਆਉਣ ਲੱਗੇ।
ਇਹ ਖ਼ਬਰ ਵੀ ਪੜ੍ਹੋ - ਮਹਾਜਾਮ ਲਾਉਣ ਤੋਂ 5 ਘੰਟੇ ਬਾਅਦ ਕਿਸਾਨਾਂ ਨੇ ‘ਦਿੱਲੀ ਕੂਚ’ ਲਿਆ ਵਾਪਸ, ਦਿੱਤਾ 7 ਦਿਨ ਦਾ ਸਮਾਂ
ਮੁੱਖ ਵਿਰੋਧੀ ਧਿਰ ਦੇ ਨੇਤਾ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ ’ਚ ਹਨ, ਇਸ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਪੀ. ਟੀ. ਆਈ. ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰ 125 ਸੀਟਾਂ ’ਤੇ ਅੱਗੇ ਚੱਲ ਰਹੇ ਸਨ। ਨਵਾਜ਼ ਸ਼ਰੀਫ਼ ਦੀ ਪਾਰਟੀ ਪੀ. ਐੱਮ. ਐੱਲ. (ਐੱਨ) ਨੇ 44 ਸੀਟਾਂ ’ਤੇ ਜਦਕਿ ਬਿਲਾਵਲ ਭੁੱਟੋ ਦੀ ਪਾਰਟੀ ਪੀ. ਪੀ. ਪੀ. ਨੇ 28 ਸੀਟਾਂ ’ਤੇ ਲੀਡ ਬਣਾਈ। ਨਿਊਜ਼ ਚੈਨਲਾਂ ਨੇ ਆਪਣੀਆਂ ਵੈੱਬਸਾਈਟਾਂ ਤੋਂ ਚੋਣ ਨਤੀਜਿਆਂ ਦੀ ਗਿਣਤੀ ਹਟਾ ਦਿੱਤੀ। ਅਧਿਕਾਰਕ ਨਤੀਜੇ ਸ਼ੁੱਕਰਵਾਰ ਯਾਨੀ 9 ਫਰਵਰੀ ਤੱਕ ਐਲਾਨੇ ਜਾਣ ਦੀ ਉਮੀਦ ਹੈ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਕੁੱਲ 336 ਸੀਟਾਂ ਹਨ। ਇਨ੍ਹਾਂ ’ਚੋਂ 265 ਸੀਟਾਂ ’ਤੇ ਚੋਣਾਂ ਹੋ ਰਹੀਆਂ ਹਨ। ਬਾਕੀ ਸੀਟਾਂ ਰਾਖਵੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ, ਨਹੀਂ ਲਵਾਂਗੇ ਹਿੱਸਾ: ਗੁਰਨਾਮ ਚੜ੍ਹੂਨੀ
ਉੱਧਰ, ਵੋਟਿੰਗ ਵਾਲੇ ਦਿਨ ਹੋਏ ਅੱਤਵਾਦੀ ਹਮਲਿਆਂ ’ਚ 10 ਸੁਰੱਖਿਆ ਕਰਮਚਾਰੀਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ, ਜਿਨ੍ਹਾਂ ’ਚੋਂ ਜ਼ਿਆਦਾਤਰ ਅਸ਼ਾਂਤ ਖੈਬਰ-ਪਖਤੂਨਖਵਾ ਅਤੇ ਬਲੋਚਿਸਤਾਨ ਸੂਬਿਆਂ ’ਚ ਹੋਏ। ਆਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ’ਚ ਵਿਘਨ ਪਾਉਣ ਦੇ ਮਕਸਦ ਨਾਲ 51 ਅੱਤਵਾਦੀ ਹਮਲਿਆਂ ਨੂੰ ਸਰਕਾਰੀ ਫੋਰਸਾਂ ਨੇ ਨਾਕਾਮ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8