ਯੂਰਪੀ ਸੰਸਦ ''ਚ ਗੂੰਜਿਆ ਪਾਕਿ ''ਚ ਜਬਰੀ ਧਰਮ ਪਰਿਵਰਤਨ ਦਾ ਮੁੱਦਾ ! ਕੁੜੀਆਂ ਦੀ ਸੁਰੱਖਿਆ ''ਤੇ ਉੱਠੇ ਸਵਾਲ
Tuesday, Jul 14, 2026 - 04:41 PM (IST)
ਗੁਰਦਾਸਪੁਰ (ਵਿਨੋਦ)- ਪਾਕਿਸਤਾਨ 'ਚ ਧਾਰਮਿਕ ਘੱਟ-ਗਿਣਤੀ ਭਾਈਚਾਰੇ ਦੀਆਂ ਨਾਬਾਲਗ ਕੁੜੀਆਂ ਦੇ ਕਥਿਤ ਅਗਵਾ, ਜਬਰੀ ਧਰਮ ਤਬਦੀਲੀ ਅਤੇ ਬਾਲ ਵਿਆਹ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ’ਤੇ ਗੂੰਜਣ ਲੱਗਾ ਹੈ।
ਯੂਰਪੀਅਨ ਸੰਸਦ ਨੇ ਇਸ ਮੁੱਦੇ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਕ ਮਤਾ ਪਾਸ ਕੀਤਾ ਹੈ, ਜਿਸ ’ਚ ਪਾਕਿਸਤਾਨ ਤੋਂ ਘੱਟ-ਗਿਣਤੀ ਭਾਈਚਾਰੇ ਦੀਆਂ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ
ਜਾਣਕਾਰੀ ਅਨੁਸਾਰ, ਇਸ ਮਤੇ ਵਿਚ 13 ਸਾਲਾ ਈਸਾਈ ਕੁੜੀ ਮਾਰੀਆ ਸ਼ਾਹਬਾਜ਼ ਦੇ ਮਾਮਲੇ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਮਾਰਚ 2026 ’ਚ ਉਸ ਨੂੰ ਕਥਿਤ ਤੌਰ ’ਤੇ ਅਗਵਾ ਕੀਤਾ ਗਿਆ, ਜਬਰੀ ਇਸਲਾਮ ਧਰਮ ਅਪਨਾਉਣ ਲਈ ਮਜਬੂਰ ਕੀਤਾ ਗਿਆ ਅਤੇ ਉਸ ਦੇ ਅਗਵਾਕਾਰ ਨਾਲ ਉਸ ਦਾ ਵਿਆਹ ਕਰਵਾ ਦਿੱਤਾ ਗਿਆ।
ਸੰਸਦ ਨੇ ਇਸ ਮਾਮਲੇ ਵਿਚ ਪੀੜਤਾ ਨੂੰ ਤੁਰੰਤ ਕਾਨੂੰਨੀ ਸਹਾਇਤਾ, ਪਰਿਵਾਰ ਨਾਲ ਮਿਲਾਉਣ ਅਤੇ ਮਨੋਵਿਗਿਆਨਕ ਸਹਿਯੋਗ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ 'ਤੇ ਮਿਜ਼ਾਈਲਾਂ ਦਾਗ਼ ਕਰ'ਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
