ਪਾਕਿ ਨੇ ਕਸ਼ਮੀਰ ਮੁੱਦੇ ''ਤੇ ਸੰਯੁਕਤ ਰਾਸ਼ਟਰ ਪ੍ਰਮੁੱਖ ਨੂੰ ਸੌਂਪਿਆ ''ਡੋਜ਼ੀਅਰ''
Saturday, Sep 30, 2017 - 01:05 AM (IST)

ਇਸਲਾਮਾਬਾਦ — ਕਸ਼ਮੀਰ 'ਚ ਸਖਤ ਮਨੁੱਖੀ ਅਧਿਕਾਰ ਉਲੰਘਣ ਦੇ ਮਾਮਲੇ 'ਤੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਏਂਟੋਨੀਓ ਗੁਤੇਰਸ ਨੂੰ ਇਕ ਡੋਜ਼ੀਅਰ ਸੌਂਪਿਆ ਹੈ।
ਰਾਸ਼ਟਰੀ ਸੁਰੱਖਿਆ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ਦੀ ਅਗਵਾਈ ਪ੍ਰਧਾਨ ਮੰਤਰੀ ਸ਼ਾਹਿਦ ਖਾਕਨ ਅੱਬਾਸੀ ਨੇ ਕੀਤੀ। ਬੈਠਕ 'ਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਆਮ ਸਭਾ ਦੇ ਦੌਰਾਨ ਗੁਤੇਰਸ ਨੂੰ ਭਾਰਤ ਵੱਲੋਂ ਕਸ਼ਮੀਰ 'ਚ ਵਿਵਸਥਤ ਤਰੀਕੇ ਨਾਲ ਕੀਤੇ ਜਾ ਰਹੇ ਮਨੁੱਖੀ ਅਧਿਕਾਰ ਉਲੰਘਣ 'ਤੇ ਇਕ ਡੋਜ਼ੀਅਰ ਸੌਂਪਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਤੋਂ ਕਸ਼ਮੀਰ 'ਚ ਵਿਸ਼ੇਸ਼ ਦੂਤ ਨਿਯੁਕਤ ਕਰਨ ਦਾ ਵੀ ਜ਼ਿਕਰ ਕੀਤਾ। ਰਾਸ਼ਟਰੀ ਸੁਰੱਖਿਆ ਕਮੇਟੀ 'ਚ ਵਿੱਤ ਮੰਤਰੀ, ਵਿਦੇਸ਼ ਮੰਤਰੀ, ਤਿੰਨਾਂ ਫੌਜਾਂ ਦੇ ਪ੍ਰਮੁੱਖ ਅਤੇ ਸੀਨੀਅਰ ਨਾਗਰਿਕ ਅਤੇ ਫੌਜੀ ਅਧਿਕਾਰੀ ਹਾਜ਼ਰ ਸਨ।