ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ, ਹਾਫਿਜ਼ ਸਈਦ ਦੇ ਸੰਗਠਨਾਂ ਸਣੇ 83 ਅੱਤਵਾਦੀ ਗਰੁੱਪਾਂ ਦੀ ਫੰਡਿੰਗ ਰੋਕੀ
Saturday, Mar 08, 2025 - 07:14 AM (IST)

ਇਸਲਾਮਾਬਾਦ : ਪਾਕਿਸਤਾਨ ਨੇ ਅੱਤਵਾਦ 'ਤੇ ਕਾਬੂ ਪਾਉਣ ਲਈ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਸੂਬੇ ਦੀ ਸਰਕਾਰ ਨੇ 80 ਤੋਂ ਵੱਧ ਪਾਬੰਦੀਸ਼ੁਦਾ ਜਥੇਬੰਦੀਆਂ ਨੂੰ ਚੰਦਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ 'ਚ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਸੰਗਠਨ ਜਮਾਤ-ਉਦ-ਦਾਵਾ (JUD) ਅਤੇ ਫਲਾਹ-ਏ-ਇਨਸਾਨੀਅਤ ਫਾਊਂਡੇਸ਼ਨ (FIF) ਵੀ ਸ਼ਾਮਲ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਮਜ਼ਾਨ ਅਤੇ ਈਦ ਦੌਰਾਨ ਇਨ੍ਹਾਂ ਸੰਸਥਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਦਾਨ ਨਾ ਕਰਨ।
ਅੱਤਵਾਦ ਵਿਰੋਧੀ ਐਕਟ ਤਹਿਤ ਕਾਰਵਾਈ
ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਸੰਗਠਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਾ ਅੱਤਵਾਦ ਵਿਰੋਧੀ ਐਕਟ, 1997 ਤਹਿਤ ਅਪਰਾਧ ਮੰਨਿਆ ਜਾਵੇਗਾ। ਕੋਈ ਵੀ ਵਿਅਕਤੀ ਜਾਂ ਸੰਸਥਾ ਪਾਬੰਦੀਸ਼ੁਦਾ ਸੰਗਠਨਾਂ ਨੂੰ ਚੰਦਾ ਦਿੰਦਾ ਪਾਇਆ ਗਿਆ ਤਾਂ ਕਾਨੂੰਨ ਤਹਿਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਹਰਿਆਣਾ ਤੋਂ ਬਾਅਦ ਪੱਛਮੀ ਬੰਗਾਲ 'ਚ IAF ਦਾ AN-32 ਜਹਾਜ਼ ਕ੍ਰੈਸ਼, ਇੰਝ ਬਚੀ ਕ੍ਰੂ ਮੈਂਬਰਾਂ ਦੀ ਜਾਨ
ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਜਾਰੀ
ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਇਸ ਸੂਚੀ ਵਿੱਚ ਕੁੱਲ 83 ਸੰਸਥਾਵਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਵਿੱਚ ਅਲ-ਕਾਇਦਾ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP), ਲਸ਼ਕਰ-ਏ-ਤਾਇਬਾ (LeT), ਜੈਸ਼-ਏ-ਮੁਹੰਮਦ (JeM), ਬਲੋਚਿਸਤਾਨ ਲਿਬਰੇਸ਼ਨ ਆਰਮੀ (BLA), ਲਸ਼ਕਰ-ਏ-ਝਾਂਗਵੀ (LeJ) ਵਰਗੇ ਅੱਤਵਾਦੀ ਸੰਗਠਨ ਸ਼ਾਮਲ ਹਨ।
ਰਜਿਸਟਰਡ ਸੰਸਥਾਵਾਂ ਨੂੰ ਹੀ ਦਿਓ ਦਾਨ
ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਚੈਰਿਟੀ ਕਮਿਸ਼ਨ ਵੱਲੋਂ ਰਜਿਸਟਰਡ ਸੰਸਥਾਵਾਂ ਨੂੰ ਹੀ ਦਾਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਦਾਨ ਸਹੀ ਲੋਕਾਂ ਤੱਕ ਪਹੁੰਚ ਸਕੇ ਨਾ ਕਿ ਅੱਤਵਾਦੀਆਂ ਤੱਕ। ਹੁਣ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਲਈ ਪੰਜਾਬ ਚੈਰਿਟੀ ਕਮਿਸ਼ਨ ਕੋਲ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ : ਅਯੁੱਧਿਆ ਐਕਸਪ੍ਰੈੱਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬਾਰਾਬੰਕੀ ਰੇਲਵੇ ਸਟੇਸ਼ਨ 'ਤੇ ਰੋਕੀ ਗਈ ਟ੍ਰੇਨ
26/11 ਮੁੰਬਈ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਹਾਫਿਜ਼ ਸਈਦ 2019 ਤੋਂ ਲਾਹੌਰ ਜੇਲ੍ਹ ਵਿਚ ਬੰਦ ਹੈ। ਉਸ ਨੂੰ ਟੈਰਰ ਫੰਡਿੰਗ ਨਾਲ ਜੁੜੇ ਕਈ ਮਾਮਲਿਆਂ 'ਚ ਸਜ਼ਾ ਸੁਣਾਈ ਗਈ ਹੈ ਪਰ ਰਿਪੋਰਟਾਂ ਮੁਤਾਬਕ ਹਾਫਿਜ਼ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਜਾਂਦਾ ਹੈ। 26/11 ਦੇ ਮੁੰਬਈ ਅੱਤਵਾਦੀ ਹਮਲੇ 'ਚ 166 ਲੋਕਾਂ ਦੀ ਮੌਤ ਹੋ ਗਈ ਸੀ। ਲਸ਼ਕਰ-ਏ-ਤੋਇਬਾ ਦੇ 10 ਪਾਕਿਸਤਾਨੀ ਅੱਤਵਾਦੀਆਂ ਨੇ ਮੁੰਬਈ 'ਚ ਕਈ ਥਾਵਾਂ 'ਤੇ ਹਮਲੇ ਕੀਤੇ ਸਨ। ਇਸ ਘਟਨਾ ਕਾਰਨ ਪਾਕਿਸਤਾਨ ਅਤੇ ਭਾਰਤ ਦੇ ਰਿਸ਼ਤੇ ਵਿਗੜ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8