ਪਾਕਿਸਤਾਨ ਸਰਕਾਰ ਨੇ ਈਰਾਨ ਨਾਲ ਗੈਸ ਪਾਈਪਲਾਈਨ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ

Saturday, Feb 24, 2024 - 03:35 PM (IST)

ਪਾਕਿਸਤਾਨ ਸਰਕਾਰ ਨੇ ਈਰਾਨ ਨਾਲ ਗੈਸ ਪਾਈਪਲਾਈਨ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਸਰਕਾਰ ਨੇ ਆਖ਼ਰਕਾਰ ਈਰਾਨ-ਪਾਕਿਸਤਾਨ (ਆਈ.ਪੀ.) ਗੈਸ ਪਾਈਪਲਾਈਨ ਦੇ ਆਪਣੇ ਹਿੱਸੇ 'ਤੇ ਨਿਰਮਾਣ ਕੰਮ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀਆਂ ਵਧਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ 'ਚ ਮਦਦ ਮਿਲੇਗੀ। ਅੰਤਰਿਮ ਸਰਕਾਰ ਦੀ ਊਰਜਾ ਬਾਰੇ ਕੈਬਨਿਟ ਕਮੇਟੀ (ਸੀ.ਸੀ.ਓ.ਈ.) ਨੇ ਪਾਕਿਸਤਾਨ ਦੇ ਅੰਦਰ 80 ਕਿਲੋਮੀਟਰ ਦੇ ਪਹਿਲੇ ਪੜਾਅ ਲਈ ਕਈ ਸਾਲਾਂ ਦੀ ਦੇਰੀ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਬਿਆਨ ਅਨੁਸਾਰ, "ਪਾਕਿਸਤਾਨ ਸਰਕਾਰ ਨੇ ਈਰਾਨ-ਪਾਕਿਸਤਾਨ (ਆਈ.ਪੀ.) ਗੈਸ ਪਾਈਪਲਾਈਨ ਦੇ ਆਪਣੇ ਹਿੱਸੇ 'ਤੇ ਨਿਰਮਾਣ ਕਾਰਜ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।" 

ਇਹ ਵੀ ਪੜ੍ਹੋ: Jaahnavi Kandula Death Case: ਦੋਸ਼ੀ ਪੁਲਸ ਮੁਲਾਜ਼ਮ 'ਤੇ ਨਹੀਂ ਚੱਲੇਗਾ ਮੁਕੱਦਮਾ, ਭਾਰਤ ਨੇ ਜਤਾਈ ਨਾਰਾਜ਼ਗੀ

ਪੈਟਰੋਲੀਅਮ ਡਿਵੀਜ਼ਨ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆਂ ਕਮੇਟੀ ਨੇ ਸ਼ੁਰੂਆਤੀ ਪੜਾਅ 'ਚ ਪਾਕਿਸਤਾਨ-ਇਰਾਨ ਸਰਹੱਦ ਤੋਂ ਸ਼ੁਰੂ ਹੋ ਕੇ ਬਲੋਚਿਸਤਾਨ ਸੂਬੇ ਦੇ ਬੰਦਰਗਾਹ ਸ਼ਹਿਰ ਗਵਾਦਰ ਤੱਕ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦਾ ਸਮਰਥਨ ਕੀਤਾ ਹੈ। ਬਿਆਨ ਦੇ ਅਨੁਸਾਰ, "ਸਾਰੇ ਸਬੰਧਤ ਵਿਭਾਗਾਂ ਨੇ ਪਾਕਿਸਤਾਨ ਦੇ ਲੋਕਾਂ ਨੂੰ ਗੈਸ ਦੀ ਸਪਲਾਈ ਯਕੀਨੀ ਬਣਾਉਣ ਲਈ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਸਕਾਰਾਤਮਕ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ ਦੇਸ਼ ਦੀਆਂ ਵਧਦੀਆਂ ਊਰਜਾ ਲੋੜਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ।" ਪਾਕਿਸਤਾਨ ਦੀ ਇੰਟਰਸਟੇਟ ਗੈਸ ਸਿਸਟਮਜ਼ (ਪ੍ਰਾਇਵੇਟ) ਲਿਮਟਿਡ ਇਸ ਪ੍ਰੋਜੈਕਟ ਨੂੰ ਚਲਾਉਣ ਲਈ ਤਿਆਰ ਹੈ, ਜਿਸ ਨੂੰ ਗੈਸ ਇੰਫਰਾਸਟਰਕਚਰ ਡਿਵੈਲਪਮੈਂਟ ਸੈੱਸ (ਜੀ.ਆਈ.ਡੀ.ਸੀ.) ਜ਼ਰੀਏ ਵਿੱਤ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਯੂਕ੍ਰੇਨ ਦੇ ਸਮਰਥਨ 'ਚ ਦਰਜਨਾਂ ਰੂਸੀ ਨਾਗਰਿਕਾਂ ਤੇ ਸੰਸਥਾਵਾਂ 'ਤੇ ਲਗਾਈਆਂ ਪਾਬੰਦੀਆਂ

'ਦਿ ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਨੇ ਹਫ਼ਤੇ ਦੇ ਸ਼ੁਰੂ ਵਿੱਚ ਰਿਪੋਰਟ ਦਿੱਤੀ ਸੀ ਕਿ ਪਾਕਿਸਤਾਨ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਫਲ ਰਹਿਣ 'ਤੇ 18 ਅਰਬ ਡਾਲਰ ਦੇ ਸੰਭਾਵੀ ਜੁਰਮਾਨੇ ਦੇ ਡਰ ਕਾਰਨ ਕਈ ਸਾਲਾਂ ਦੀ ਦੇਰੀ ਤੋਂ ਬਾਅਦ ਕੰਮ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਅੰਤਰਰਾਸ਼ਟਰੀ ਅਦਾਲਤਾਂ ਵਿੱਚ ਮੁਕੱਦਮੇਬਾਜ਼ੀ ਤੋਂ ਬਚਣ ਦੇ ਉਦੇਸ਼ ਨਾਲ ਈਰਾਨ ਨੇ ਸਤੰਬਰ 2024 ਤੱਕ 180 ਦਿਨਾਂ ਦਾ ਵਾਧਾ ਕੀਤਾ ਹੈ। ਮਾਹਿਰਾਂ ਨੇ ਕਿਹਾ ਕਿ ਜੇਕਰ ਈਰਾਨ ਪਾਈਪਲਾਈਨ ਪ੍ਰਾਜੈਕਟ ਨਾਲ ਜੁੜੇ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨੀ ਕਾਰਵਾਈ ਕਰਦਾ ਤਾਂ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਤਣਾਅ ਆ ਸਕਦਾ ਸੀ।

ਇਹ ਵੀ ਪੜ੍ਹੋ: ‘ਫਤਵਾ ਚੋਰ’ ਦੇ ਨਾਅਰਿਆਂ ਦਰਮਿਆਨ ਨਵਾਜ਼ ਦੀ ਧੀ ਮਰੀਅਮ ਤੇ ਨਵੇਂ ਚੁਣੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ 'ਚ ਚੁੱਕੀ ਸਹੁੰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News