ਫ਼ੌਜ ਅਤੇ ਪੀ.ਟੀ.ਆਈ. ਵਿਚਾਲੇ ਦਰਾਰ ਪੈਦਾ ਕਰ ਰਹੀ ਹੈ ਪਾਕਿਸਤਾਨ ਸਰਕਾਰ : ਇਮਰਾਨ ਖਾਨ

08/11/2022 6:32:14 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਹਬਾਜ਼ ਸ਼ਰੀਫ ਸਰਕਾਰ 'ਤੇ ਉਨ੍ਹਾਂ ਦੀ ਪਾਰਟੀ ਅਤੇ ਫੌਜ ਵਿਚਾਲੇ ਦਰਾਰ ਪੈਦਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਜੀਓ ਨਿਊਜ਼ ਨੇ ਖਾਨ ਦੇ ਹਵਾਲੇ ਨਾਲ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।

ਖਾਨ ਨੇ ਕਿਹਾ ਹੈ ਕਿ ਪੀ.ਟੀ.ਆਈ. ਖ਼ਿਲਾਫ਼ ਸਾਜ਼ਿਸ਼ ਰਚਣ ਵਾਲੇ ਬਾਹਰੀ ਸਾਜ਼ਿਸ਼ ਦਾ ਹਿੱਸਾ ਹਨ, ਜੋ ਦੇਸ਼ ਲਈ ਬੇਹੱਦ ਖ਼ਤਰਨਾਕ ਹੈ। ਉਨ੍ਹਾਂ ਆਪਣੇ ਸਮਰਥਕਾਂ ਨੂੰ ਕਿਹਾ ਕਿ ਮੌਜੂਦਾ ਸਰਕਾਰ ਉਨ੍ਹਾਂ ਦੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਪੀ.ਟੀ.ਆਈ. 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਚੰਦਾ ਦੇਣ ਵਾਲਿਆਂ ਦੇ ਪੂਰੇ ਵੇਰਵੇ ਮੁਹੱਈਆ ਕਰਵਾਏ ਹਨ।


cherry

Content Editor

Related News