ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਜਾਰੀ ਕੀਤਾ ਡਿਪਲੋਮੈਟਿਕ ਪਾਸਪੋਰਟ

Saturday, Nov 12, 2022 - 01:34 AM (IST)

ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਜਾਰੀ ਕੀਤਾ ਡਿਪਲੋਮੈਟਿਕ ਪਾਸਪੋਰਟ

ਇਸਲਾਮਾਬਾਦ/ਲੰਡਨ (ਭਾਸ਼ਾ)-ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਡਿਪਲੋਮੈਟਿਕ ਪਾਸਪੋਰਟ ਜਾਰੀ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਦਿੱਤੀ ਗਈ। ਸ਼ਰੀਫ਼ 2019 ਤੋਂ ਬ੍ਰਿਟੇਨ ’ਚ ਸਵੈ-ਜਲਾਵਤਨੀ ’ਚ ਰਹਿ ਰਹੇ ਹਨ। ਸ਼ਰੀਫ਼ ਦਾ ਡਿਪਲੋਮੈਟਿਕ ਪਾਸਪੋਰਟ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪਾਕਿਸਤਾਨੀ ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਰੱਦ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਟਵਿੱਟਰ ਨੇ 8 ਡਾਲਰ ਸਬਸਕ੍ਰਿਪਸ਼ਨ ਪ੍ਰੋਗਰਾਮ ਕੀਤਾ ਰੱਦ, ਜਾਣੋ ਕੀ ਹੈ ਇਸ ਫ਼ੈਸਲੇ ਦਾ ਕਾਰਨ

ਅਖਬਾਰ ‘ਐਕਸਪ੍ਰੈੱਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਮੁਖੀ ਸ਼ਰੀਫ਼ (72) ਨੂੰ ਵੀਰਵਾਰ ਵਿਦੇਸ਼ ਮੰਤਰਾਲਾ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 5 ਸਾਲ ਦੀ ਮਿਆਦ ਲਈ ਡਿਪਲੋਮੈਟਿਕ ਪਾਸਪੋਰਟ ਜਾਰੀ ਕੀਤਾ ਗਿਆ । ਨਿਯਮਾਂ ਅਨੁਸਾਰ ਸਾਬਕਾ ਰਾਸ਼ਟਰਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਿਪਲੋਮੈਟਿਕ ਪਾਸਪੋਰਟ ਰੱਖਣ ਦੇ ਹੱਕਦਾਰ ਹਨ।

ਇਹ ਖ਼ਬਰ ਵੀ ਪੜ੍ਹੋ : ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ


author

Manoj

Content Editor

Related News