ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ

Wednesday, Apr 17, 2024 - 11:17 AM (IST)

ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ 'ਚ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। ਦਰਅਸਲ ਪਾਕਿਸਤਾਨ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ 4.53 ਰੁਪਏ ਪ੍ਰਤੀ ਲਿਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ ਵਿਚ 8.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਨਵੀਨਤਮ ਕੀਮਤ ਸੋਧ ਨਾਲ ਪਾਕਿਸਤਾਨ ਵਿਚ ਹੁਣ ਪੈਟਰੋਲ ਦੀ ਕੀਮਤ 289.41 ਰੁਪਏ ਤੋਂ ਵਧ ਕੇ 293.94 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 282.24 ਤੋਂ ਵੱਧ ਕੇ 290.38 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਨਵੀਆਂ ਕੀਮਤਾਂ 30 ਅਪ੍ਰੈਲ ਤੱਕ ਲਾਗੂ ਕੀਤੀਆਂ ਗਈਆਂ ਹਨ, ਜਿਸ ਲਈ ਜਨਤਾ ਨੂੰ ਹੁਣ ਕੁੱਝ ਦਿਨਾਂ ਤੱਕ ਇਸੇ ਕੀਮਤ 'ਤੇ ਈਂਧਣ ਖ਼ਰੀਦਣਾ ਪਵੇਗਾ।

ਇਹ ਵੀ ਪੜ੍ਹੋ: PM ਮੋਦੀ ਤੇ ਰਾਜਨਾਥ ਸਿੰਘ ਦੇ ਅੱਤਵਾਦੀਆਂ ਨੂੰ ਮਾਰਨ ਵਾਲੇ ਬਿਆਨ 'ਤੇ ਜਾਣੋ ਕੀ ਬੋਲਿਆ ਅਮਰੀਕਾ

ਪਾਕਿਸਤਾਨ ਸਰਕਾਰ ਦੇ ਵਿੱਤ ਮੰਤਰਾਲਾ ਨੇ ਵੀ ਇਸ ਸਬੰਧ 'ਚ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ ਨੇ ਇਹ ਵਾਧਾ ਅੰਤਰਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਦੇ ਆਧਾਰ 'ਤੇ ਕੀਤਾ ਹੈ। ਪੈਟਰੋਲ ਦੀ ਵਰਤੋਂ ਜ਼ਿਆਦਾਤਰ ਪ੍ਰਾਈਵੇਟ ਟਰਾਂਸਪੋਰਟ, ਛੋਟੇ ਵਾਹਨਾਂ, ਰਿਕਸ਼ਾ ਅਤੇ ਦੋਪਹੀਆ ਵਾਹਨਾਂ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦਾ ਸਿੱਧਾ ਅਸਰ ਮੱਧ ਅਤੇ ਹੇਠਲੇ-ਮੱਧ ਵਰਗ ਦੇ ਬਜਟ 'ਤੇ ਪੈਂਦਾ ਹੈ। ਉਥੇ ਹੀ ਜ਼ਿਆਦਾਤਰ ਟਰਾਂਸਪੋਰਟ ਸੈਕਟਰ HSD ਯਾਨੀ ਹਾਈ ਸਪੀਡ ਡੀਜ਼ਲ 'ਤੇ ਚੱਲਦਾ ਹੈ। ਇਸ ਦੀ ਜ਼ਿਆਦਾਤਰ ਵਰਤੋਂ ਭਾਰੀ ਟਰਾਂਸਪੋਰਟ ਵਾਹਨਾਂ, ਰੇਲ ਗੱਡੀਆਂ ਅਤੇ ਖੇਤੀਬਾੜੀ ਵਾਹਨ ਜਿਵੇਂ ਕਿ ਟਰੱਕ, ਬੱਸਾਂ, ਟਰੈਕਟਰ, ਟਿਊਬਵੈੱਲ ਅਤੇ ਥਰੈਸ਼ਰ ਚਲਾਉਣ ਲਈ ਕੀਤੀ ਜਾਂਦੀ ਹੈ, ਜਿਸ ਨਾਲ ਸਬਜ਼ੀਆਂ ਅਤੇ ਹੋਰ ਖਾਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ: ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਇਕੋ ਪਰਿਵਾਰ ਦੇ 5 ਜੀਆਂ ਸਣੇ 14 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News