ਪਾਕਿਸਤਾਨ 'ਚ ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

01/29/2023 5:56:17 PM

ਇਸਲਾਮਾਬਾਦ (ਭਾਸ਼ਾ); ਪਾਕਿਸਤਾਨ ਇਨ੍ਹੀਂ ਦਿਨੀਂ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।ਇੱਥੇ ਆਮ ਜਨਤਾ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨੀਆਂ ਵੀ ਮੁਸ਼ਕਿਲ ਹੁੰਦੀਆਂ ਜਾ ਰਹੀਆਂ ਹਨ। ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਇਹ ਕਦਮ ਇਸ ਹਫ਼ਤੇ ਪਾਕਿਸਤਾਨੀ ਰੁਪਏ ਦੀ ਗਿਰਾਵਟ ਤੋਂ ਬਾਅਦ ਚੁੱਕਿਆ ਗਿਆ ਹੈ। ਕਿਉਂਕਿ ਸਰਕਾਰ ਵੱਲੋਂ ਕੀਮਤ ਸੀਮਾ ਹਟਾਏ ਜਾਣ ਤੋਂ ਬਾਅਦ ਕਰੰਸੀ ਦੀ ਕੀਮਤ ਵਿੱਚ ਕਰੀਬ 12 ਫੀਸਦੀ ਦੀ ਕਮੀ ਆਈ ਹੈ।

ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਅਸੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਰੁਪਏ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮਿੱਟੀ ਦੇ ਤੇਲ ਅਤੇ ਹਲਕੇ ਡੀਜ਼ਲ ਤੇਲ ਦੀਆਂ ਕੀਮਤਾਂ ਵਿੱਚ 18-18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਐਤਵਾਰ ਸਵੇਰੇ 11 ਵਜੇ ਤੋਂ ਲਾਗੂ ਹੋ ਜਾਣਗੀਆਂ।ਵਾਧੇ ਤੋਂ ਬਾਅਦ ਪੈਟਰੋਲ 249.80 ਰੁਪਏ ਪ੍ਰਤੀ ਲੀਟਰ, ਹਾਈ ਸਪੀਡ ਡੀਜ਼ਲ 262.80 ਰੁਪਏ, ਮਿੱਟੀ ਦਾ ਤੇਲ 189.83 ਰੁਪਏ ਅਤੇ ਲਾਈਟ ਡੀਜ਼ਲ 187 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟਿਸ਼ ਪੀ.ਐੱਮ. ਰਿਸ਼ੀ ਸੁਨਕ ਨੇ ਟੈਕਸ ਧੋਖਾਧੜੀ ਮਾਮਲੇ 'ਚ ਪਾਰਟੀ ਪ੍ਰਧਾਨ ਨੂੰ ਕੀਤਾ ਬਰਖਾਸਤ

ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਦਰਾਂ ਵਿਚ ਵਾਧਾ ਤੇਲ ਅਤੇ ਗੈਸ ਅਧਿਕਾਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗਲੋਬਲ ਬਾਜ਼ਾਰ ਤੋਂ ਊਰਜਾ ਖਰੀਦਣ ਦੀ ਉੱਚ ਕੀਮਤ ਕਾਰਨ ਇਸ ਨੂੰ ਲਾਗੂ ਕੀਤਾ ਗਿਆ ਹੋਵੇ।ਏਜੰਸੀ ਮੁਤਾਬਕ ਇਸਹਾਕ ਡਾਰ ਨੇ ਕਿਹਾ ਕਿ ਇਹ ਵਾਧਾ ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ ਦੀ ਸਿਫਾਰਿਸ਼ 'ਤੇ ਤੁਰੰਤ ਪ੍ਰਭਾਵ ਨਾਲ ਕੀਤਾ ਜਾ ਰਿਹਾ ਹੈ। ਇਹ ਫ਼ੈਸਲਾ ਡਾਰ ਦੇ ਉਸ ਬਿਆਨ ਤੋਂ ਕੁਝ ਦਿਨ ਬਾਅਦ ਲਿਆ ਗਿਆ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ 'ਪਾਕਿਸਤਾਨ ਦੀ ਆਰਥਿਕਤਾ ਅਤੇ ਖੁਸ਼ਹਾਲੀ ਲਈ ਅੱਲ੍ਹਾ ਜ਼ਿੰਮੇਵਾਰ ਹੈ'। ਡਾਰ ਨੇ ਕਿਹਾ ਸੀ ਕਿ ਜੇਕਰ ਅੱਲ੍ਹਾ ਪਾਕਿਸਤਾਨ ਬਣਾ ਸਕਦਾ ਹੈ ਤਾਂ ਉਹ ਇਸ ਦੀ ਰੱਖਿਆ, ਵਿਕਾਸ ਅਤੇ ਖੁਸ਼ਹਾਲੀ ਵੀ ਕਰ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ ਵਾਪਰਿਆ ਕਿਸ਼ਤੀ ਹਾਦਸਾ, 10 ਬੱਚਿਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ 

ਪਾਕਿਸਤਾਨ ਇਸ ਸਮੇਂ ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਮਹਿੰਗਾਈ ਰਿਕਾਰਡ ਤੋੜ ਰਹੀ ਹੈ, ਬੇਰੁਜ਼ਗਾਰੀ ਆਪਣੇ ਸਿਖਰ 'ਤੇ ਹੈ ਅਤੇ ਕਰਜ਼ਾ ਵਧ ਰਿਹਾ ਹੈ।ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਵਿਗੜਦੇ ਹਾਲਾਤ ਬਾਰੇ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਕਈ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਕਾਰਨ ਮੌਜੂਦਾ ਸਥਿਤੀ ਬਣੀ ਹੈ।ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਾਹਬਾਜ਼ ਸਰਕਾਰ ਦੌਰਾਨ ਪਾਕਿਸਤਾਨ ਵਿਕਾਸ ਦੇ ਰਾਹ 'ਤੇ ਚੱਲ ਰਿਹਾ ਸੀ, ਪਰ ਬਾਅਦ ਵਿਚ ਸਭ ਕੁਝ ਉਲਝ ਗਿਆ। ਪਿਛਲੇ ਪੰਜ ਸਾਲਾਂ ਵਿੱਚ ਪਾਕਿਸਤਾਨ ਨੇ ਸਿਰਫ਼ ਡਰਾਮਾ ਹੀ ਦੇਖਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News