ਪਾਕਿ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਭਿਆਨਕ ਅੱਗ

Thursday, Oct 17, 2019 - 11:15 AM (IST)

ਪਾਕਿ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਭਿਆਨਕ ਅੱਗ

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇੱਥੇ ਕਾਫੀ ਨੁਕਸਾਨ ਹੋ ਗਿਆ। ਇਹ ਅੱਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਲੱਗੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। 

PunjabKesari

ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰੀਬ 200 ਸਾਲ ਪਹਿਲਾਂ ਸਿੱਖ ਜਰਨੈਲ ਹਰੀ ਸਿੰਘ ਨਲੂਆ ਵੱਲੋਂ ਕਰਵਾਇਆ ਗਿਆ ਸੀ।ਘਟਨਾ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਫੇਸਬੁੱਕ ਪੇਜ 'ਤੇ ਵੀ ਦਿੱਤੀ ਹੈ।ਫਿਲਹਾਲ ਅੱਗ 'ਤੇ ਕਾਬੂ ਤਾਂ ਪਾ ਲਿਆ ਗਿਆ ਹੈ ਪਰ ਅੱਗ ਕਾਰਨ ਗੁਰਦੁਆਰਾ ਸਾਹਿਬ ਵਿਚ ਕਾਫੀ ਨੁਕਸਾਨ ਹੋਣ ਦੀ ਸੰਭਾਵਨਾ ਹੈ।


author

Vandana

Content Editor

Related News