ਮੁੰਬਈ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਲਾਹੌਰ 'ਚ ਗ੍ਰਿਫਤਾਰ

07/17/2019 1:01:32 PM

ਇਸਲਾਮਾਬਾਦ (ਬਿਊਰੋ)— ਮੁੰਬਈ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਅੱਜ ਪਾਕਿਸਤਾਨ ਵਿਚ ਗ੍ਰਿਫਤਾਰ ਕਰ ਲਿਆ ਗਿਆ। ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨ ਦੇ ਪੰਜਾਬ ਵਿਚ ਲਾਹੌਰ ਤੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਜਦੋਂ ਹਾਫਿਜ਼ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ ਉਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਫਿਲਹਾਲ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਹਾਫਿਜ਼ ਨੂੰ ਲਾਹੌਰ ਦੀ ਲਖਪਤ ਜੇਲ ਵਿਚ ਰੱਖਿਆ ਜਾਵੇਗਾ। ਭਾਵੇਂਕਿ ਹਾਲੇ ਪੁਸ਼ਟੀ ਨਹੀਂ ਹੋਈ ਹੈ ਕਿ ਹਾਫਿਜ਼ ਨੂੰ ਕਿਹੜੇ ਦੋਸ਼ਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਾਫਿਜ਼ ਸਈਦ ਅਤੇ ਤਿੰਨ ਹੋਰ ਲੋਕਾਂ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਅਦਾਲਤ ਨੇ ਹਾਫਿਜ਼ ਸਮੇਤ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਸੀ।

Vandana

This news is Content Editor Vandana