ਗਿਲਗਿਤ-ਬਾਲਟਿਸਤਾਨ ''ਚ ਪਾਕਿ ਹੈਲੀਕਾਪਟਰ ਕਰੈਸ਼, ਦੋ ਜਵਾਨ ਸ਼ਹੀਦ

12/06/2021 8:19:09 PM

ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਦੇ ਦੋ ਸੈਨਿਕਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਪਾਕਿਸਤਾਨੀ ਫੌਜ ਨੇ ਇਹ ਜਾਣਕਾਰੀ ਦਿੱਤੀ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਗਿਲਗਿਤ-ਬਾਲਟਿਸਤਾਨ 'ਚ ਹੈਲੀਕਾਪਟਰ ਹਾਦਸੇ 'ਚ ਸਾਡੇ ਦੋ ਜਵਾਨ ਸ਼ਹੀਦ ਹੋ ਗਏ। ਗਿਲਗਿਤ-ਬਾਲਟਿਸਤਾਨ ਕਸ਼ਮੀਰ ਦਾ ਉਹ ਖੇਤਰ ਹੈ ਜਿਸ 'ਤੇ ਪਾਕਿਸਤਾਨ ਦਾ ਕਬਜ਼ਾ ਹੈ। ਇਸਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਜੋਂ ਵੀ ਜਾਣਿਆ ਜਾਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News