ਪਾਕਿਸਤਾਨ ਹਾਕੀ ਦੇ ਦਿੱਗਜ਼ ਓਲੰਪੀਅਨਾਂ ਵੱਲੋਂ ਕੀਤੀ ਗਈ 'ਪੰਜ-ਆਬ ਦੇ ਸ਼ਾਹ ਅਸਵਾਰ’ ਪੁਸਤਕ ਰਿਲੀਜ਼

Saturday, Jan 25, 2025 - 12:28 PM (IST)

ਪਾਕਿਸਤਾਨ ਹਾਕੀ ਦੇ ਦਿੱਗਜ਼ ਓਲੰਪੀਅਨਾਂ ਵੱਲੋਂ ਕੀਤੀ ਗਈ 'ਪੰਜ-ਆਬ ਦੇ ਸ਼ਾਹ ਅਸਵਾਰ’ ਪੁਸਤਕ ਰਿਲੀਜ਼

ਲਾਹੌਰ- ਯੂ.ਐਮ.ਟੀ. ਲਾਹੌਰ ਦੇ ਡਾਇਰੈਕਟਰ ਤੇ ਸਾਬਕਾ ਹਾਕੀ ਖਿਡਾਰੀ ਆਬਿਦ ਸ਼ੇਰਵਾਨੀ ਦੇ ਸੱਦੇ ਉੱਪਰ ਹੋਏ ਇਸ ਸਮਾਰੋਹ ਦੌਰਾਨ ਨਵਦੀਪ ਸਿੰਘ ਗਿੱਲ ਦੀ ਪੁਸਤਕ ਉੱਪਰ ਹੋਈ ਭਰਵੀਂ ਚਰਚਾ ਹੋਈ।

PunjabKesari

ਪਾਕਿਸਤਾਨ ਦੇ ਹਾਕੀ ਓਲੰਪਿਕਸ ਗੋਲਡ ਮੈਡਲਿਸਟ ਤੌਕੀਰ ਦਾਰ, ਵਿਸ਼ਵ ਕੱਪ ਵਿਜੇਤਾ ਤੇ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀ ਤੇ ਸਾਬਕਾ ਹਾਕੀ ਕੋਚ ਤਾਹਿਰ ਜਮਾਂ, ਓਲੰਪੀਅਨ ਰੇਹਾਨ ਬੱਟ, ਏਸ਼ੀਅਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਤੇ ਸਾਬਕਾ ਹਾਕੀ ਖਿਡਾਰੀ ਗੁਲਾਮ ਗੋਸ਼ ਅਤੇ ਸਾਬਕਾ ਕੌਮੀ ਅਥਲੈਟਿਕਸ ਕੋਚ ਅਤੇ ਮਹਾਨ ਅਥਲੀਟ ਅਬਦੁਲ ਖਾਲਿਕ ਦੇ ਬੇਟੇ ਮੁਹੰਮਦ ਇਜ਼ਾਜ ਨੇ ਪੁਰਤਕ ਰਿਲੀਜ਼ ਕੀਤੀ। 

PunjabKesari

ਇਸ ਦੌਰਾਨ ਉਨ੍ਹਾਂ ਨੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਦੀ ਇਸ ਸਾਂਝੀ ਕਿਤਾਬ ਦਾ ਸਵਾਗਤ ਕਰਦਿਆਂ ਇਸ ਨੂੰ ਵੱਡਾ ਉਪਰਾਲਾ ਦੱਸਿਆ। ਕਿਤਾਬ ਰਿਲੀਜ਼ ਦੀ ਰਸਮ ਨਿਭਾਉਣ ਵਾਲਿਆ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਸਾਬਕਾ ਆਈ.ਏ.ਐਸ. ਤੇ ਕੌਮਾਂਤਰੀ ਸਾਈਕਲਿਸਟ ਅੰਮ੍ਰਿਤ ਕੌਰ ਗਿੱਲ, ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਲੇਖਕ ਗੁਰਪ੍ਰੀਤ ਸਿੰਘ ਤੂਰ, ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਇੰਦਰਜੀਤ ਸਿੰਘ ਬੱਲ ਟੋਰੰਟੋ ਤੇ ਮਲਟੀ ਨੈਸ਼ਨਲ ਕੰਪਨੀ ਦੇ ਚੀਫ਼ ਇੰਜਨੀਅਰ ਗੁਰਭਜਨ ਸਿੰਘ ਗਿੱਲ ਵੀ ਸ਼ਾਮਲ ਸਨ।

PunjabKesari

ਪੁਸਤਕ ਵਿੱਚ ਦੋਵੇਂ ਪੰਜਾਬਾਂ ਦੇ ਚੋਟੀ ਦੇ 15-15 ਖਿਡਾਰੀਆਂ ਨੂੰ ਸ਼ਾਮਲ ਕਰਦਿਆਂ ਰੇਖਾ ਚਿੱਤਰ ਲਿਖੇ ਗਏ ਹਨ। ਪੰਜਾਬੀ ਵਿੱਚ ਪਹਿਲੀ ਵਾਰ ਲਿਖੀ ਗਈ ਅਜਿਹੀ ਨਿਵੇਕਲੀ ਕਿਤਾਬ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਬਰਾਬਰ ਛਪੀ ਹੈ। ਗੁਰਮੁਖੀ ਦੀ ਕਿਤਾਬ ਨੂੰ ਲੋਕਗੀਤ ਪ੍ਰਕਾਸ਼ਨ (ਯੂਨੀ ਸਟਾਰ)ਮੋਹਾਲੀ ਨੇ ਛਾਪਿਆ ਹੈ ਜਦੋਂ ਕਿ ਸ਼ਾਹਮੁਖੀ ਦੀ ਕਿਤਾਬ ਨੂੰ ਆਸਿਫ਼ ਰਜ਼ਾ ਵੱਲੌਂ ਲਾਹੌਰ ਦੀ ਸਾਂਝਾ ਵਿਰਸਾ ਸੰਸਥਾ  ਨੇ ਛਾਪਿਆ ਹੈ। ਨਵਦੀਪ ਸਿੰਘ ਗਿੱਲ ਦੀ ਇਹ 14ਵੀਂ ਪੁਸਤਕ ਹੈ।

PunjabKesari


author

Tarsem Singh

Content Editor

Related News