ਪਾਕਿ ''ਚ ਮਨੁੱਖੀ ਅਧਿਕਾਰ ਕਾਰਕੁੰਨ ਅਗਵਾ, ICJ ਵੱਲੋਂ FIR ਦਰਜ ਕਰਨ ਦੇ ਨਿਰਦੇਸ਼

11/22/2019 5:02:11 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਮਨੁੱਖੀ ਅਧਿਕਾਰ ਕਾਰਕੁੰਨ ਇਦਰੀਸ ਖਟਕ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਇੰਟਰਨੈਸ਼ਨਲ ਕਮਿਸ਼ਨ ਫੌਰ ਜਿਊਰਿਸਟ (ਆਈ.ਸੀ.ਜੇ.) ਨੇ ਪਾਕਿਸਤਾਨੀ ਅਧਿਕਾਰੀਆਂ ਨੂੰ ਐੱਫ.ਆਈ.ਆਰ. ਦਰਜ ਕਰਨ ਲਈ ਕਿਹਾ ਹੈ। ਆਈ.ਸੀ.ਜੇ. ਇਕ ਗੈਰ ਸਰਕਾਰੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਹੈ। ਜਿਬਰਾਨ ਨਾਸਿਰ ਨਾਮ ਦੇ ਇਕ ਆਗੂ ਨੇ ਟਵੀਟ ਜ਼ਰੀਏ ਦੱਸਿਆ ਕਿ ਇਦਰੀਸ ਨੂੰ ਖੁਫੀਆ ਏਜੰਸੀਆਂ ਨੇ ਬੀਤੀ ਤੇਰਾਂ ਨਵੰਬਰ ਨੂੰ ਪਖਤੂਨਖਵਾ ਸੂਬੇ ਵਿਚ ਇਸਲਾਮਾਬਾਦ-ਪੇਸ਼ਾਵਰ ਹਾਈਵੇਅ ਤੋਂ ਅਗਵਾ ਕਰ ਲਿਆ ਗਿਆ ਸੀ। 

ਉਨ੍ਹਾਂ ਦੇ ਡਰਾਈਵਰ ਨੂੰ ਅਗਵਾ ਕੀਤਾ ਗਿਆ ਸੀ ਪਰ ਤਿੰਨ ਦਿਨ ਪਹਿਲਾਂ ਉਸ ਨੂੰ ਛੱਡ ਦਿੱਤਾ ਗਿਆ। ਇਦਰੀਸ ਐਮਨੈਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਸ ਵਾਚ ਦੇ ਨਾਲ ਕੰਮ ਕਰ ਚੁੱਕੇ ਹਨ। ਉਨ੍ਹਾਂ ਦੇ ਡਰਾਈਵਰ ਨੇ ਅਨਬਰ ਪੁਲਸ ਸਟੇਸ਼ਨ ਵਿਚ ਦਰਜ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਇਦਰੀਸ ਜਦੋਂ ਅਕੋਰਾ ਖਟਕ ਪਿੰਡ ਤੋਂ ਸਵਾਬੀ ਜਾ ਰਹੇ ਸਨ, ਉਦੋਂ ਚਾਰ ਅਣਪਛਾਤੇ ਲੋਕਾਂ ਨੇ ਕਾਰ ਰੋਕੀ ਅਤੇ ਉਨ੍ਹਾਂ ਨੂੰ ਅਗਵਾ ਕਰ ਲਿਆ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਦਰੀਸ ਨੂੰ ਲੱਭਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਦਿਆਰਥੀ ਜੀਵਨ ਤੋਂ ਰਾਜਨੀਤੀ ਵਿਚ ਦਿਲਚਸਪੀ ਰਹੀ ਹੈ।


Vandana

Content Editor

Related News