ਇਮਰਾਨ ਦਾ ਵਾਅਦਾ, ਗੁਰਦੁਆਰਾ ਸਾਹਿਬ ਨੇੜੇ ਨਹੀਂ ਹੋਵੇਗਾ ਨਿਰਮਾਣ ਕੰਮ
Thursday, Mar 21, 2019 - 06:18 PM (IST)

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਕ੍ਰਿਕਟਰ ਦੋਸਤ ਅਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਪੀਲ 'ਤੇ ਇਕ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਪਾਕਿਸਤਾਨ ਸਰਕਾਰ ਕਰਤਾਰਪੁਰ ਵਿਚ ਗੁਰਦੁਆਰਾ ਸਾਹਿਬ ਨੇੜੇ 30 ਏਕੜ ਵਿਚ ਕਿਸੇ ਤਰ੍ਹਾਂ ਦਾ ਨਿਰਮਾਣ ਕੰਮ ਨਹੀਂ ਕਰੇਗੀ। ਇਸ ਜਗ੍ਹਾ ਦੀ ਵਰਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਲਈ ਕੀਤੀ ਸੀ।
ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਦੱਸਿਆ ਕਿ ਇਹ ਫੈਸਲਾ ਮੰਗਲਵਾਰ ਨੂੰ ਕਰਤਾਰਪੁਰ ਕੋਰੀਡੋਰ 'ਤੇ ਹੋਈ ਬੈਠਕ ਵਿਚ ਲਿਆ ਗਿਆ। ਇਹ ਲਾਂਘਾ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਨਵੰਬਰ ਵਿਚ ਖੋਲ੍ਹਿਆ ਜਾਵੇਗਾ। ਸਰਹੱਦੀ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਜਾਣਕਾਰੀ ਮੁਤਾਬਕ ਇਸ ਬਾਰੇ ਸਿੱਧੂ ਨੇ ਚਿੱਠੀ ਲਿਖ ਕੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਸੀ।