ਜਦੋਂ ਪਾਕਿ ਪੀ.ਐੱਮ. ਨੇ ਪੁੱਛਿਆ-'ਸਾਡਾ ਸਿੱਧੂ ਕਿੱਧਰ ਹੈ' , ਵੀਡੀਓ ਵਾਇਰਲ

11/10/2019 2:25:12 PM

ਇਸਲਾਮਾਬਾਦ/ਡੇਰਾ ਬਾਬਾ ਨਾਨਕ: (ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਪਹੁੰਚੇ ਆਪਣੇ ਦੋਸਤ ਨਵਜੋਤ ਸਿੰਘ ਸਿੱਧੂ ਨੂੰ ਵਿਸ਼ੇਸ਼ ਮਾਣ ਦਿੱਤਾ। ਖਬਰਾਂ ਮੁਤਾਬਕ ਇਮਰਾਨ ਸਭ ਤੋਂ ਪਹਿਲਾਂ ਸਿੱਧੂ ਨੂੰ ਜੱਫੀ ਪਾ ਕੇ ਮਿਲੇ। ਇਮਰਾਨ ਨੇ ਸਿੱਧੂ ਨੂੰ ਆਪਣੇ ਨਾਲ ਹੀ ਬਿਠਾਇਆ। ਦਿਲਚਸਪ ਗੱਲ ਇਹ ਰਹੀ ਕਿ ਇਮਰਾਨ ਨੇ ਉੱਥੇ ਮੌਜੂਦ ਲੋਕਾਂ ਨੂੰ ਪੁੱਛਿਆ,''ਸਾਡਾ ਸਿੱਧੂ ਕਿੱਧਰ ਹੈ।'' ਇਮਰਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। 

 

ਅਸਲ ਵਿਚ ਇਮਰਾਨ ਖਾਨ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਥਲ ਤੱਕ ਜਾਣ ਲਈ ਬੱਸ ਵਿਚ ਸਵਾਰ ਸਨ। ਇਸੇ ਦੌਰਾਨ ਇਮਰਾਨ ਨੇ ਉੱਥੇ ਮੌਜੂਦ ਲੋਕਾਂ ਨੂੰ ਪੁੱਛਿਆ,''ਸਾਡਾ ਸਿੱਧੂ ਕਿੱਧਰ ਹੈ। ਮੈਂ ਕਹਿ ਰਿਹਾ ਹਾਂ ਸਾਡਾ ਸਿੱਧੂ। ਆ ਗਿਆ ਉਹ।'' ਇਸ 'ਤੇ ਬੱਸ ਵਿਚ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਹਾਂ ਸਿੱਧੂ ਆ ਗਏ ਹਨ। ਇਸ ਵਿਚ ਉੱਥੇ ਮੌਜੂਦ ਇਕ ਮੰਤਰੀ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਭਾਰਤ ਸਰਕਾਰ ਰੋਕਦੀ ਤਾਂ ਮੀਡੀਆ ਵਾਲੇ ਉਸ ਨੂੰ ਹੈੱਡਲਾਈਨ ਬਣਾਉਂਦੇ। ਇਸ ਦੌਰਾਨ ਇਮਰਾਨ ਨੇ ਡਾਕਟਰ ਮਨਮੋਹਨ ਸਿੰਘ ਦੇ ਬਾਰੇ ਵੀ ਜਾਣਕਾਰੀ ਲਈ। 

ਇੱਥੇ ਦੱਸ ਦਈਏ ਕਿ ਪਾਕਿਸਤਾਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਸਤ ਇਮਰਾਨ ਖਾਨ ਦੀ ਜੰਮ ਕੇ ਤਾਰੀਫ ਕੀਤੀ। ਸਿੱਧੂ ਨੇ ਇਮਰਾਨ ਦੀ ਸ਼ਾਨ ਵਿਚ ਕਵਿਤਾ ਪੜ੍ਹ ਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਸਿੱਧੂ ਨੇ ਇਮਰਾਨ ਨੂੰ ਸਿਕੰਦਰ ਦੱਸਿਆ। ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹ ਕੇ ਇਮਰਾਨ ਨੇ 14 ਕਰੋੜ ਸਿੱਖਾਂ ਦਾ ਦਿੱਲ ਜਿੱਤਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 21000 ਵਾਰ ਦੇਖਿਆ ਜਾ ਚੁੱਕਾ ਹੈ।

ਇਮਰਾਨ ਖਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੋਰੀਡੋਰ ਦਾ ਉਦਘਾਟਨ ਕੀਤਾ। ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਜਾਣਾ ਆਸਾਨ ਹੋ ਜਾਵੇਗਾ।


Vandana

Content Editor

Related News