ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 8 ਮਾਮਲਿਆਂ ’ਚ ਮਿਲੀ ਜ਼ਮਾਨਤ
Friday, Aug 22, 2025 - 10:38 AM (IST)

ਇਸਲਾਮਾਬਾਦ- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ 9 ਮਈ 2023 ਦੇ ਦੰਗਿਆਂ ਨਾਲ ਸਬੰਧਤ 8 ਮਾਮਲਿਆਂ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ। ਇਮਰਾਨ ਖਾਨ ਦੇ ਸਮਰਥਕਾਂ ਨੇ 9 ਮਈ ਨੂੰ ਰਾਵਲਪਿੰਡੀ ਵਿਚ ਫੌਜ ਦੇ ਜਨਰਲ ਹੈੱਡਕੁਆਰਟਰ ਅਤੇ ਲਾਹੌਰ ’ਚ ਫੌਜੀ ਅਧਿਕਾਰੀਆਂ ਦੇ ਘਰਾਂ ’ਤੇ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ : ਆਖ਼ਿਰ ਗੁਲਾਬੀ ਰੰਗ ਦੇ ਕਾਗਜ਼ 'ਚ ਹੀ ਕਿਉਂ ਲਪੇਟੇ ਜਾਂਦੇ ਹਨ ਸੋਨੇ-ਚਾਂਦੀ ਦੇ ਗਹਿਣੇ ?
ਇਮਰਾਨ ਖਾਨ ’ਤੇ ਇਨ੍ਹਾਂ ਦੰਗਿਆਂ ਨੂੰ ਰਚਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ। ਇਮਰਾਨ ਦੀ ਜ਼ਮਾਨਤ ਦਾ ਫੈਸਲਾ ਚੀਫ ਜਸਟਿਸ ਯਾਹੀਆ ਅਫਰੀਦੀ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਦਿੱਤਾ। ਇਮਰਾਨ ਇਸ ਸਮੇਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਵੀ ਇਮਰਾਨ ਨੂੰ ਜੇਲ੍ਹ ’ਚੋਂ ਰਿਹਾਅ ਨਹੀਂ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਵਿਰੁੱਧ ਕਈ ਹੋਰ ਮਾਮਲੇ ਵਿਚਾਰ ਅਧੀਨ ਹਨ ਅਤੇ ਉਹ 50 ਅਰਬ ਪਾਕਿਸਤਾਨੀ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ 14 ਸਾਲ ਦੀ ਸਜ਼ਾ ਕੱਟ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8