ਪਾਕਿਸਤਾਨ : ਇਮਰਾਨ ਖਾਨ ਦੇ ਸਿਹਤ ਮਾਮਲਿਆਂ ਦੇ ਸਲਾਹਕਾਰ ਹੋਏ ਕੋਰੋਨਾ ਦੇ ਸ਼ਿਕਾਰ

Monday, Jul 06, 2020 - 02:05 PM (IST)

ਪਾਕਿਸਤਾਨ : ਇਮਰਾਨ ਖਾਨ ਦੇ ਸਿਹਤ ਮਾਮਲਿਆਂ ਦੇ ਸਲਾਹਕਾਰ ਹੋਏ ਕੋਰੋਨਾ ਦੇ ਸ਼ਿਕਾਰ

ਇਸਲਾਮਾਬਾਦ- ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਹਤ ਮਾਮਲਿਆਂ ਦੇ ਵਾਇਰਸ ਸਬੰਧੀ ਵਿਸ਼ੇਸ਼ ਸਲਾਹਕਾਰ ਡਾ. ਜਫਰ ਮਿਰਜ਼ਾ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। 
ਡਾ. ਮਿਰਜ਼ਾ ਨੇ ਸੋਮਵਾਰ ਨੂੰ ਟਵੀਟ ਕਰਕੇ ਆਪ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਉਨ੍ਹਾਂ ਵਿਚ ਕੋਰੋਨਾ ਦੇ ਹਲਕੇ ਜਿਹੇ ਲੱਛਣ ਹਨ। 
ਉਨ੍ਹਾਂ ਕਿਹਾ ਕਿ ਉਹ ਸੁਰੱਖਿਆ ਲਈ ਹਰ ਤਰ੍ਹਾਂ ਦੇ ਜ਼ਰੂਰੀ ਕਦਮ ਚੁੱਕ ਰਹੇ ਹਨ। ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਪਿਛਲੇ ਹਫਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। 

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਵਿਚ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਚੁੱਕੀ ਹੈ। ਇੱਥੇ ਕੁੱਲ 2,28,474 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ ਅਤੇ 4,712 ਲੋਕਾਂ ਦੀ ਮੌਤ ਹੋ ਚੁੱਕੀ ਹੈ। 


author

Lalita Mam

Content Editor

Related News