ਪਾਕਿ : ਇਮਰਾਨ ਖਾਨ ਨੇ ਹਮਲੇ ਮਗਰੋਂ ਦਿੱਤੀ ਪਹਿਲੀ ਪ੍ਰਤੀਕਿਰਿਆ
Thursday, Nov 03, 2022 - 06:10 PM (IST)
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ 'ਚ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ 'ਚ ਇਮਰਾਨ ਖਾਨ ਖੁਦ ਵੀ ਜ਼ਖਮੀ ਹੋ ਗਏ ਸਨ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ ਲਾਹੌਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਚੀਨੀ ਡਾਕਟਰ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਉਣ ਵਾਲਾ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
ਇਮਰਾਨ ਖਾਨ 'ਤੇ ਹਮਲਾ, ਪਹਿਲੀ ਪ੍ਰਤੀਕਿਰਿਆ ਆਈ
ਇਸ ਘਟਨਾ 'ਤੇ ਇਮਰਾਨ ਖਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਸ ਨੇ ਕਿਹਾ ਹੈ ਕਿ ਅੱਲ੍ਹਾ ਨੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਹ ਲਿਖਦੇ ਹਨ ਕਿ ਅੱਲ੍ਹਾ ਨੇ ਮੈਨੂੰ ਇਹ ਦੂਜੀ ਜ਼ਿੰਦਗੀ ਦਿੱਤੀ ਹੈ। ਇੰਸ਼ਾਅੱਲ੍ਹਾ ਮੈਂ ਦੁਬਾਰਾ ਵਾਪਸ ਆਵਾਂਗਾ, ਮੈਂ ਲੜਦਾ ਰਹਾਂਗਾ। ਜਾਣਕਾਰੀ ਲਈ ਦੱਸ ਦੇਈਏ ਕਿ ਇਮਰਾਨ ਖਾਨ ਇਸ ਸਮੇਂ ਪਾਕਿਸਤਾਨ ਵਿੱਚ ਆਜ਼ਾਦੀ ਮਾਰਚ ਕੱਢ ਰਹੇ ਹਨ। ਉਹ ਮੌਜੂਦਾ ਸਰਕਾਰ ਖਿਲਾਫ ਲਗਾਤਾਰ ਸੜਕ 'ਤੇ ਧਰਨਾ ਦੇ ਰਹੇ ਹਨ। ਜਦੋਂ ਤੋਂ ਤੋਸ਼ਖਾਨਾ ਮਾਮਲੇ ਵਿੱਚ ਇਮਰਾਨ ਨੂੰ ਦੋਸ਼ੀ ਪਾਇਆ ਗਿਆ ਹੈ, ਉਸ ਦੀ ਤਰਫੋਂ ਆਜ਼ਾਦੀ ਮਾਰਚ ਸ਼ੁਰੂ ਹੋ ਗਿਆ ਹੈ। ਇਸੇ ਕੜੀ ਵਿੱਚ ਵੀਰਵਾਰ ਨੂੰ ਉਨ੍ਹਾਂ ਦਾ ਆਜ਼ਾਦੀ ਮਾਰਚ ਵੀ ਕੱਢਿਆ ਗਿਆ। ਪਰ ਇਸ ਵਾਰ ਗੋਲੀਬਾਰੀ ਹੋਈ ਜਿਸ ਵਿੱਚ ਇਮਰਾਨ ਖਾਨ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਸਾਬਕਾ ਗਵਰਨਰ ਇਮਰਾਨ ਇਸਮਾਇਲ ਵੀ ਇਸ ਗੋਲੀਬਾਰੀ 'ਚ ਜ਼ਖਮੀ ਹੋ ਗਏ ਹਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।