ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਮਿਲੀ ਜ਼ਮਾਨਤ
Wednesday, Oct 23, 2024 - 05:06 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਸਰਕਾਰੀ ਤੋਹਫ਼ਿਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਗ੍ਰਿਫਤਾਰੀ ਦੇ ਕਰੀਬ 9 ਮਹੀਨੇ ਬਾਅਦ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ।
ਇਹ ਵੀ ਪੜ੍ਹੋ: ਭਾਰਤ ਤੋਂ ਬਹੁਤ ਕੁਝ ਸਿੱਖਿਆ ਜਾ ਸਕਦੈ : ਬ੍ਰਿਟਿਸ਼ ਮੰਤਰੀ
'ਜੀਓ ਨਿਊਜ਼' ਦੀ ਖ਼ਬਰ ਮੁਤਾਬਕ ਇਸਲਾਮਾਬਾਦ ਹਾਈ ਕੋਰਟ ਦੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਨੇ 50 ਸਾਲਾ ਬੁਸ਼ਰਾ ਬੀਬੀ ਨੂੰ 10 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਬੁਸ਼ਰਾ ਬੀਬੀ ਨੂੰ ਰਾਹਤ ਮਿਲੀ ਹੈ, ਜਿਨ੍ਹਾਂ ਨੂੰ 31 ਜਨਵਰੀ ਨੂੰ ਇਕ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਜੋੜੇ ਨੂੰ 14 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: 14 ਸਾਲਾ ਭਾਰਤੀ-ਅਮਰੀਕੀ ਵਿਦਿਆਰਥੀ ਨੇ ਜਿੱਤਿਆ ਅਮਰੀਕਾ ਦਾ ਟੌਪ ਯੰਗ ਸਾਇੰਟਿਸਟ ਖਿਤਾਬ
ਸੁਣਵਾਈ ਦੌਰਾਨ ਜਸਟਿਸ ਔਰੰਗਜ਼ੇਬ ਨੇ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਦੇ ਜਾਂਚ ਅਧਿਕਾਰੀ ਨੂੰ ਬੁਸ਼ਰਾ ਬੀਬੀ ਤੋਂ ਭਵਿੱਖ 'ਚ ਪੁੱਛਗਿੱਛ ਦੀ ਲੋੜ ਬਾਰੇ ਸਵਾਲ ਕੀਤਾ। ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਵਾਧੂ ਜਾਂਚ ਦੀ ਲੋੜ ਨਹੀਂ ਹੈ, ਜਿਸ ਤੋਂ ਬਾਅਦ ਜੱਜ ਨੇ ਜ਼ਮਾਨਤ ਦੇ ਦਿੱਤੀ।
ਇਹ ਵੀ ਪੜ੍ਹੋ: US Election: ਕਮਲਾ ਹੈਰਿਸ ਦੇ ਸਮਰਥਨ 'ਚ ਆਏ ਬਿਲ ਗੇਟਸ, 50 ਮਿਲੀਅਨ ਡਾਲਰ ਦਾ ਦਿੱਤਾ ਦਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8