ਪਾਕਿਸਤਾਨ: ਇਮਰਾਨ ਖਾਨ ਤੇ ਪਤਨੀ ਬੁਸ਼ਰਾ ਬੀਬੀ ਨੂੰ 14 ਸਾਲ ਦੀ ਕੈਦ

Wednesday, Jan 31, 2024 - 11:18 AM (IST)

ਪਾਕਿਸਤਾਨ: ਇਮਰਾਨ ਖਾਨ ਤੇ ਪਤਨੀ ਬੁਸ਼ਰਾ ਬੀਬੀ ਨੂੰ 14 ਸਾਲ ਦੀ ਕੈਦ

ਇਸਲਾਮਾਬਾਦ (ਏਐਨਆਈ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਬੁੱਧਵਾਰ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ 14 ਸਾਲ ਦੀ ਸਜ਼ਾ ਸੁਣਾਈ ਗਈ।ਪਾਕਿਸਤਾਨ ਦੀ ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।  ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਇਕ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਗੋਪਨੀਯਤਾ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਸ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਲਈ ਵੱਡੀ ਚੁਣੌਤੀ, ਰਾਸ਼ਟਰਪਤੀ ਚੋਣ ਰੇਟਿੰਗ 'ਚ ਟਰੰਪ ਅੱਗੇ

ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫ਼ੈਸਲੇ 'ਚ ਦੋਵਾਂ 'ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ 'ਤੇ ਰਹਿਣ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੁਸ਼ਰਾ ਬੀਬੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News