ਵੱਡੀ ਕਾਰਵਾਈ ਦੀ ਤਿਆਰੀ ''ਚ ਪਾਕਿਸਤਾਨ ! ਚੀਨ-ਤੁਰਕੀ ਤੋਂ ਜਹਾਜ਼ ਭਰ-ਭਰ ਆਏ ਹਥਿਆਰ
Sunday, Aug 23, 2026 - 05:45 PM (IST)
ਇੰਟਰਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ, ਉੱਥੇ ਹੀ ਪਾਕਿਸਤਾਨ ਦੇ ਅਫ਼ਗਾਨਿਸਤਾਨ ਨਾਲ ਵੀ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਇਸੇ ਦੌਰਾਨ ਅਜਿਹੀਆਂ ਮੀਡੀਆ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨਾਲ ਖੇਤਰ 'ਚ ਨਵੀਂ ਚਰਚਾ ਛਿੜ ਗਈ ਹੈ।
ਰਿਪੋਰਟਾਂ ਅਨੁਸਾਰ, ਚੀਨ ਅਤੇ ਤੁਰਕੀ ਵੱਲੋਂ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਆਧੁਨਿਕ ਹਥਿਆਰ, ਡਰੋਨ, ਮਿਜ਼ਾਈਲਾਂ ਅਤੇ ਏਅਰ ਡਿਫੈਂਸ ਸਿਸਟਮ ਸਪਲਾਈ ਕੀਤੇ ਜਾ ਰਹੇ ਹਨ। ਇਸ ਮਿਲਟਰੀ ਗਠਜੋੜ ਕਾਰਨ ਦੱਖਣੀ ਏਸ਼ੀਆਈ ਖੇਤਰ ਵਿੱਚ ਸੁਰੱਖਿਆ ਸੰਤੁਲਨ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।
ਇਹ ਵੀ ਪੜ੍ਹੋ- ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ ਜ਼ਖ਼ਮੀ
ਤੁਰਕੀ ਵੱਲੋਂ ਪਾਕਿਸਤਾਨ ਨੂੰ ਆਪਣੇ ਮਸ਼ਹੂਰ ਬੈਰਕਤਾਰ ਅਤੇ ਅਕਿਨਚੀ ਵਰਗੇ ਆਧੁਨਿਕ ਲੜਾਕੂ ਡਰੋਨ ਸਪਲਾਈ ਕੀਤੇ ਗਏ ਹਨ। ਇਸ ਤੋਂ ਇਲਾਵਾ ਦੋਵੇਂ ਦੇਸ਼ ਸਾਂਝੇ ਤੌਰ 'ਤੇ ਡਰੋਨ ਅਤੇ ਮਿਜ਼ਾਈਲ ਤਕਨਾਲੋਜੀ ਵਿਕਸਿਤ ਕਰਨ 'ਤੇ ਵੀ ਕੰਮ ਕਰ ਰਹੇ ਹਨ। ਚੀਨ ਪਾਕਿਸਤਾਨ ਦਾ ਸਭ ਤੋਂ ਵੱਡਾ ਹਥਿਆਰ ਸਪਲਾਇਰ ਬਣਿਆ ਹੋਇਆ ਹੈ। ਚੀਨ ਨੇ ਪਾਕਿਸਤਾਨ ਨੂੰ HQ-9P ਏਅਰ ਡਿਫੈਂਸ ਸਿਸਟਮ, J-10C ਲੜਾਕੂ ਜਹਾਜ਼, ਅਤੇ ਆਧੁਨਿਕ ਰਡਾਰ ਸਿਸਟਮ ਮੁਹੱਈਆ ਕਰਵਾਈਆਂ ਹਨ।
ਚੀਨ, ਤੁਰਕੀ ਅਤੇ ਪਾਕਿਸਤਾਨ ਦੇ ਇਸ ਵਧਦੇ ਫੌਜੀ ਤਾਲਮੇਲ 'ਤੇ ਭਾਰਤ ਸਮੇਤ ਅੰਤਰਰਾਸ਼ਟਰੀ ਰੱਖਿਆ ਮਾਹਿਰਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਇਹ ਹਥਿਆਰ ਭਾਰਤ ਨਾਲ ਲੱਗਦੀਆਂ ਸਰਹੱਦਾਂ 'ਤੇ ਤਾਇਨਾਤ ਕੀਤੇ ਜਾ ਰਹੇ ਹਨ। ਪਾਕਿਸਤਾਨ ਦਾ ਇਹ ਕਦਮ ਭਾਰਤ ਤੇ ਪਾਕਿ ਵਿਚਾਲੇ ਜਾਰੀ ਤਣਾਅ ਨੂੰ ਹੋਰ ਵਧਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
