ਪਹਿਲਾਂ ਲਾਹੌਰ, ਫ਼ਿਰ ਕਰਾਚੀ ਤੇ ਹੁਣ..., ਇਕ-ਇਕ ਕਰ ਪਾਕਿਸਤਾਨ ਦੇ ਕਈ ਸ਼ਹਿਰਾਂ ''ਚ ਹੋਏ ਧਮਾਕੇ
Thursday, May 08, 2025 - 12:45 PM (IST)

ਇੰਟਰਨੈਸ਼ਨਲ ਡੈਸਕ- ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ 'ਚ ਇਕ ਤੋਂ ਬਾਅਦ ਇਕ 3 ਧਮਾਕੇ ਹੋਏ ਸਨ, ਜਿਸ ਮਗਰੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਤੇ ਲੋਕਾਂ ਦੇ ਮਨਾਂ 'ਚ ਦਹਿਸ਼ਤ ਫ਼ੈਲ ਗਈ ਹੈ ਤੇ ਲਾਹੌਰ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਹਮਲੇ ਮਗਰੋਂ ਹੁਣ ਇਕ ਵਾਰ ਫ਼ਿਰ ਤੋਂ ਪਾਕਿਸਤਾਨ ਦੇ 2 ਸ਼ਹਿਰ ਧਮਾਕੇ ਨਾਲ ਦਹਿਲ ਗਏ ਹਨ।
ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਕਰਾਚੀ ਤੇ ਗੁਜਰਾਂਵਾਲਾ ਸ਼ਹਿਰ ਵੀ ਧਮਾਕੇ ਦੀ ਆਵਾਜ਼ ਨਾਲ ਕੰਬ ਗਏ ਹਨ। ਇਨ੍ਹਾਂ ਧਮਾਕਿਆਂ ਦੀ ਗੂੰਜ ਕਾਰਨ ਪਾਕਿਸਤਾਨ 'ਚ ਇਸ ਵੇਲੇ ਸਹਿਮ ਦਾ ਮਾਹੌਲ ਛਾਇਆ ਹੋਇਆ ਹੈ ਤੇ ਸਰਹੱਦੀ ਇਲਾਕੇ ਦੇ ਨੇੜੇ ਰਹਿਣ ਵਾਲੇ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ।
ਇਹ ਵੀ ਪੜ੍ਹੋ- ਪਾਕਿ ਨੌਜਵਾਨ ਨੇ ਹੀ ਆਪਣੇ ਦੇਸ਼ ਦੀ ਖੋਲ੍ਹ'ਤੀ ਪੋਲ, 'ਸਾਡੇ ਆਲ਼ੇ ਇਕ ਵੀ ਮਿਜ਼ਾਈਲ ਨਹੀਂ ਰੋਕ ਸਕੇ, ਸਭ ਝੂਠ ਐ...'
ਜ਼ਿਕਰਯੋਗ ਹੈ ਕਿ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ 'ਆਪਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ 'ਚ ਏਅਰ ਸਟ੍ਰਾਈਕ ਕੀਤੀ ਸੀ, ਜਿਸ 'ਚ 9 ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਸੀ। ਇਸ ਸਟ੍ਰਾਈਕ ਮਗਰੋਂ ਪਾਕਿਸਤਾਨ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e