ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ

Thursday, Nov 02, 2017 - 03:39 PM (IST)

ਪਾਕਿਸਤਾਨ ''ਚ ਵਾਪਰਿਆ ਸੜਕ ਹਾਦਸਾ, 6 ਲੋਕਾਂ ਦੀ ਮੌਤ

ਪੇਸ਼ਾਵਰ (ਭਾਸ਼ਾ)— ਉੱਤਰੀ-ਪੱਛਮੀ ਪਾਕਿਸਤਾਨ 'ਚ ਇਕ ਡੰਪਰ ਟਰੱਕ ਅਤੇ ਇਕ ਕਾਰ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਭਰਾਵਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਪੰਜਾਬ ਸੂਬੇ ਦੀ ਸਰਹੱਦ ਨਾਲ ਲੱਗੇ ਹਰੀਪੁਰ ਜ਼ਿਲੇ ਦੀ ਗਾਜ਼ੀ ਤਹਿਸੀਲ 'ਚ ਵਾਪਰਿਆ।
ਇਕ ਚਸ਼ਮਦੀਦ ਨੇ ਦੱਸਿਆ ਕਿ ਤੇਜ਼ ਰਫਤਾਰ ਨਾਲ ਆ ਰਹੇ ਡੰਪਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਘਟਨਾ ਵਾਲੀ ਥਾਂ 'ਤੇ ਹੀ 6 ਲੋਕਾਂ ਦੀ ਮੌਤ ਹੋ ਗਈ। ਕਾਰ 'ਚ ਸਵਾਰ ਲੋਕ ਹਵਾਈ ਅੱਡੇ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਛੱਡਣ ਇਸਲਾਮਾਬਾਦ ਜਾ ਰਹੇ ਸਨ।


Related News