ਪਾਕਿ 'ਚ ਭਾਰਤੀ ਹਾਈ ਕਮਿਸ਼ਨ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਹਾੜਾ
Monday, Jun 21, 2021 - 04:53 PM (IST)

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ 7ਵੇਂ ਅੰਤਰਰਾਸ਼ਟਰੀ ਯੋਗ ਦਿਹਾੜੇ ਮੌਕੇ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ। ਇਸਲਾਮਾਬਾਦ ਵਿਚ ਉੱਚ ਸੁਰੱਖਿਆ ਵਾਲੇ ਡਿਪਲੋਮੈਟਿਕ ਐਨਕਲੇਵ ਵਿਚ ਸਥਿਤ ਹਾਈ ਕਮਿਸ਼ਨ ਦੇ ਕੰਪਲੈਕਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਈ ਲੋਕਾਂ ਨੇ ਹਿੱਸਾ ਲਿਆ।
ਪੜ੍ਹੋ ਇਹ ਅਹਿਮ ਖਬਰ- ਅੰਤਰਰਾਸ਼ਟਰੀ ਯੋਗ ਦਿਹਾੜਾ : ਯੋਗਾ ਪ੍ਰੋਗਰਾਮ 'ਚ ਸ਼ਾਮਲ ਹੋਏ 100 ਤੋਂ ਵੱਧ ਚੀਨੀ ਨਾਗਰਿਕ
ਮਿਸਨ ਨੇ ਟਵੀਟ ਕੀਤਾ,''ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਅੱਜ ਅੰਤਰਰਾਸ਼ਟਰੀ ਯੋਗ ਦਿਹਾੜਾ 2021 ਮਨਾਇਆ।'' ਉਸ ਨੇ ਕਿਹਾ ਕਿ ਸਾਰੀਆਂ ਮੁਸ਼ਕਲਾਂ ਨੂੰ ਪਾਰ ਕਰਨ ਵਾਲੇ ਯੋਗ ਦੀ ਸਰਵ ਵਿਆਪੀ ਅਪੀਲ ਨੂੰ ਰੇਖਾਂਕਿਤ ਕਰਦਿਆਂ ਡਿਪਲੋਮੈਟਿਕ ਭਾਈਚਾਰੇ ਦੇ ਲੋਕਾਂ ਨੇ ਇਸ ਦਿਨ ਨੂੰ ਵੱਡੇ ਉਤਸ਼ਾਹ ਨਾਲ ਮਨਾਇਆ। ਹਾਈ ਕਮਿਸ਼ਨ ਨੇ ਆਪਣੇ ਟਵਿੱਟਰ ਪੇਜ 'ਤੇ ਸਮਾਰੋਹ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।