ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਿੱਤਾ ਸੱਦਾ

Tuesday, Oct 20, 2020 - 06:17 PM (IST)

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਿੱਤਾ ਸੱਦਾ

ਇਸਲਾਮਾਬਾਦ (ਬਿਊਰੋ:) ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸੱਦਾ ਦਿੱਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ। ਨਨਕਾਣਾ ਸਾਹਿਬ ਵਿਚ 27 ਨਵੰਬਰ ਤੋਂ ਤਿੰਨ ਦਿਨਾਂ ਦੇ ਉਤਸਵ ਸ੍ਰੀ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਦੀ ਸ਼ੁਰੂਆਤ ਹੋਵੇਗੀ। ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਉਹਨਾਂ ਦੇ ਪ੍ਰਕਾਸ਼ ਪੁਰਬ ਮੌਕੇ ਹਰੇਕ ਸਾਲ ਭਾਰਤ ਅਤੇ ਦੁਨੀਆ ਦੇ ਵਿਭਿੰਨ ਸਥਾਨਾਂ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੁੰਦੇ ਹਨ। ਫਿਲਹਾਲ ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਇਹ ਉਤਸਵ ਪ੍ਰਭਾਵਿਤ ਹੋ ਸਕਦਾ ਹੈ।

PunjabKesari

ਦੀ ਐਕਸਪ੍ਰੈੱਸ ਟ੍ਰਿਬਿਊਨ ਨੇ ਖ਼ਬਰ ਦਿੱਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਦੇਸ਼ ਵਿਚ ਦਾਖਲ ਹੋਣ ਦੇ ਲਈ ਪੰਜ ਦਿਨੀਂ ਵੀਜ਼ਾ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਹਨਾਂ ਨੂੰ ਕੋਵਿਡ-19 ਦੀ ਲੋੜੀਂਦੀ ਨੈਗੇਟਿਵ ਰਿਪੋਰਟ ਦਿਖਾਉਣ 'ਤੇ ਹੀ ਦਾਖਲ ਹੋਣ ਦਿੱਤਾ ਜਾਵੇਗਾ। ਵਕਫ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਨੇ ਵੀ ਉਤਸਵ ਵਿਚ ਹਿੱਸਾ ਲੈਣ ਦੇ ਲਈ ਵਿਭਿੰਨ ਸਿੱਖ ਸੋਸਾਇਟੀਆਂ ਨੂੰ ਸੱਦਾ ਭੇਜਿਆ ਹੈ। ਕੋਰੋਨਾਵਾਇਰਸ ਮਹਾਮਾਰੀ ਨੂੰ ਦੇਖਦੇ ਹੋਏ ਭਾਰਤ ਦੇ ਸਿੱਖਾਂ ਨੂੰ ਦੇਸ਼ ਵਿਚ ਸੀਮਤ ਸਮੇਂ ਲਈ ਹੀ ਠਹਿਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਸ਼ੇਸ਼ ਪੰਜ ਦਿਨੀਂ ਨਨਕਾਣਾ ਸਾਹਿਬ ਵੀਜ਼ਾ 2 ਦਸੰਬਰ ਨੂੰ ਖਤਮ ਹੋ ਜਾਵੇਗਾ। 

ਪੜ੍ਹੋ ਇਹ ਅਹਿਮ ਖਬਰ- ਭਾਰਤ ਦੇ ਨਾਲ ਮਾਲਾਬਾਰ ਜਲ ਸੈਨਾ ਯੁੱਧ ਅਭਿਆਸ 'ਚ ਹੁਣ ਆਸਟ੍ਰੇਲੀਆ ਵੀ ਸ਼ਾਮਲ

ਦੇਸ਼ ਦੇ ਵਕਫ ਬੋਰਡ ਦੇ ਇਕ ਅਧਿਕਾਰੀ ਨੇ ਕਿਹਾ,''ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਿੱਸਾ ਲੈਣ ਦੇ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਠਹਿਰਨ ਦੀ ਪੂਰੀ ਮਿਆਦ ਦੇ ਦੌਰਾਨ ਕੋਵਿਡ-19 ਦੀ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ ਅਤੇ ਕੋਵਿਡ-19 ਦੀ ਲੋੜੀਂਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣ ਦੇ ਬਾਵਜੂਦ ਵੀ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।'' ਪੀ.ਐੱਸ.ਜੀ.ਪੀ.ਸੀ. ਦੇ ਪ੍ਰਮੁੱਖ ਸਰਦਾਰ ਸਤੰਵਤ ਸਿੰਘ ਦੇ ਮੁਤਾਬਕ, ਬੰਦ ਸਰਹੱਦਾਂ ਅਤੇ ਭਾਰਤ ਵਿਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪਾਕਿਸਤਾਨ ਵਿਚ ਸ਼ਰਧਾਲੂਆਂ ਦੇ ਠਹਿਰਨ ਦੇ ਪ੍ਰੋਗਰਾਮ ਵਿਚ ਸੋਧ ਕੀਤੀ ਗਈ। ਉਹਨਾਂ ਨੇ ਕਿਹਾ,''ਭਾਰਤੀ ਸਿੱਖ ਸ਼ਰਧਾਲੂਆਂ ਦੀ ਗਿਣਤੀ 'ਤੇ ਕੋਈ ਨਵੀਆਂ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ।'' ਪਾਕਿਸਤਾਨ-ਭਾਰਤ ਦੋ ਪੱਖੀ ਸਮਝੌਤੇ ਦੇ ਮੁਤਾਬਕ, ਗੁਰਪੁਰਬ ਦੇ ਲਈ ਦੇਸ਼ ਵਿਚ 3 ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ।


author

Vandana

Content Editor

Related News