ਗੁਆਂਢੀ ਦੇਸ਼ ''ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ''ਅੱਗ'', ਪੈਟਰੋਲ 290 ਤੇ ਡੀਜ਼ਲ ਹੋਇਆ 293 ਰੁਪਏ ਤੋਂ ਪਾਰ
Wednesday, Aug 16, 2023 - 09:23 AM (IST)
ਇਸਲਾਮਾਬਾਦ - ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਚਾਨਕ ਭਾਰੀ ਵਾਧਾ ਹੋਇਆ ਹੈ। ਦੇਸ਼ ਦੀ ਨਿਗਰਾਨ ਸਰਕਾਰ ਨੇ ਅਚਾਨਕ ਪੈਟਰੋਲ ਦੀ ਕੀਮਤ ਵਿੱਚ ਕਰੀਬ 18 ਰੁਪਏ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ ਵਿੱਚ 20 ਰੁਪਏ ਦਾ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਪੈਟਰੋਲ ਦੀ ਕੀਮਤ 290.45 ਰੁਪਏ ਅਤੇ ਡੀਜ਼ਲ ਦੀ ਕੀਮਤ 293.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਐਲਾਨ ਮੰਗਲਵਾਰ ਦੀ ਅੱਧੀ ਰਾਤ ਨੂੰ ਹੋਇਆ। ਨਵੀਆਂ ਕੀਮਤਾਂ ਪਾਕਿਸਤਾਨ ਦੇ ਵਿੱਤ ਵਿਭਾਗ ਵੱਲੋਂ ਸੂਚਿਤ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ, ਨਵੀਆਂ ਕੀਮਤਾਂ 16 ਅਗਸਤ (ਬੁੱਧਵਾਰ) ਯਾਨੀ ਅੱਜ ਤੋਂ ਲਾਗੂ ਹੋਣਗੀਆਂ।
ਇਹ ਵੀ ਪੜ੍ਹੋ: ਘੋਰ ਕਲਯੁਗ, ਮਾਮੂਲੀ ਤਕਰਾਰ ਕਾਰਨ ਪੁੱਤਰ ਨੇ ਪਿਓ ਦੇ ਸਿਰ 'ਚ ਮਾਰੇ ਡੰਡੇ, ਦਿੱਤੀ ਦਰਦਨਾਕ ਮੌਤ
ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਪੰਦਰਵਾੜੇ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਕਾਰਨ ਪਾਕਿਸਤਾਨ ਵਿੱਚ ਖਪਤਕਾਰਾਂ ਦੀਆਂ ਕੀਮਤਾਂ ਵਿੱਚ ਵੀ ਸੋਧ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਬੇਲਆਊਟ ਪੈਕੇਜ ਲਈ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਹੋਏ ਸਮਝੌਤੇ ਦੇ ਤਹਿਤ 50 ਰੁਪਏ ਪ੍ਰਤੀ ਲੀਟਰ ਤੱਕ ਪੈਟਰੋਲੀਅਮ ਡਿਊਟੀ ਲਗਾਉਣ ਲਈ ਵਚਨਬੱਧ ਹੈ। ਅਨਵਰ ਉਲ ਹੱਕ ਕੱਕੜ ਵੱਲੋਂ ਇੱਕ ਦਿਨ ਪਹਿਲਾਂ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਇਹ ਪਹਿਲੀ ਸੋਧ ਹੈ। ਦੱਸ ਦੇਈਏ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸਾਬਕਾ ਸੈਨੇਟ ਮੈਂਬਰ ਅਨਵਰ ਉਲ ਹੱਕ ਕੱਕੜ ਨੂੰ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ 'ਚ ਹੋਣ ਵਾਲੀਆਂ ਆਮ ਚੋਣਾਂ ਤੱਕ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਾਊਂਟ ਐਵਰੈਸਟ ’ਤੇ ਚੜ੍ਹਨ ਦੇ ਚਾਹਵਾਨ ਲੋਕਾਂ ਲਈ ਅਹਿਮ ਖ਼ਬਰ, ਹੁਣ ਖ਼ਰਚਣੇ ਪੈਣਗੇ ਇੰਨੇ ਡਾਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।