ਰੂਸ ਦੀ ਵਿਚੋਲਗੀ ਦੀ ਪੇਸ਼ਕਸ਼ ਪਾਕਿ ਨੇ ਮੰਨੀ

03/02/2019 10:07:54 PM

ਇਸਲਾਮਾਬਾਦ— ਭਾਰਤ ਨਾਲ ਖਿਚਾਅ ਘੱਟ ਕਰਨ ਲਈ ਰੂਸ ਵਲੋਂ ਕੀਤੀ ਗਈ ਵਿਚੋਲਗੀ ਦੀ ਪੇਸ਼ਕਸ਼ ਨੂੰ ਪਾਕਿਸਤਾਨ ਨੇ ਸ਼ਨੀਵਾਰ ਪ੍ਰਵਾਨ ਕਰ ਲਿਆ। ਰੂਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਮੌਜੂਦਾ ਡੈੱਡਲਾਕ ਖਤਮ ਕਰਨ ਲਈ ਵਿਚੋਲੇ ਦੀ ਭੂਮਿਕਾ ਨਿਭਾਉਣ ਅਤੇ ਗੱਲਬਾਤ ਲਈ ਥਾਂ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਸੀ।

ਪਾਕਿਸਤਾਨੀ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਰੂਸ ਦੇ ਵਿਦੇਸ਼ ਮੰਤਰੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ ਫੋਨ ਕੀਤਾ ਅਤੇ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਖਿਚਾਅ ਵਧਣ ਪਿੱਛੋਂ ਖੇਤਰ ਦੇ ਹਾਲਾਤ ਬਾਰੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੁਲਵਾਮਾ 'ਚ 14 ਫਰਵਰੀ ਨੂੰ ਹੋਏ ਭਿਆਨਕ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ 'ਚ ਤਣਾਅ ਬਹੁਤ ਵਧ ਗਿਆ। ਇਸ ਹਮਲੇ ਦੀ ਜ਼ਿੰਮੇਦਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ।

Baljit Singh

This news is Content Editor Baljit Singh