ਵੱਡੀ ਖ਼ਬਰ : ਪਾਕਿਸਤਾਨ 'ਚ ਧਮਾਕਾ, ਜਾਫਰ ਐਕਸਪ੍ਰੈੱਸ ਦੇ 4 ਡੱਬੇ ਪਟੜੀ ਤੋਂ ਉਤਰੇ

Wednesday, Jun 18, 2025 - 01:18 PM (IST)

ਵੱਡੀ ਖ਼ਬਰ : ਪਾਕਿਸਤਾਨ 'ਚ ਧਮਾਕਾ, ਜਾਫਰ ਐਕਸਪ੍ਰੈੱਸ ਦੇ 4 ਡੱਬੇ ਪਟੜੀ ਤੋਂ ਉਤਰੇ

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੇਸ਼ਾਵਰ ਤੋਂ ਕਵੇਟਾ ਜਾ ਰਹੀ ਜਾਫਰ ਐਕਸਪ੍ਰੈੱਸ ਇਕ ਧਮਾਕੇ ਤੋਂ ਬਾਅਦ ਪਟੜੀ ਤੋਂ ਉਤਰ ਗਈ। ਜਾਣਕਾਰੀ ਮੁਤਾਬਕ ਇਸ ਰੇਲਗੱਡੀ ਦੇ 4 ਡੱਬੇ ਪਟੜੀ ਤੋਂ ਉਤਰ ਗਏ। ਪਾਕਿਸਤਾਨ ਦੇ ਜੈਕਬਾਬਾਦ ਦੇ ਕਰੀਬ ਇਹ ਹਾਦਸਾ ਵਾਪਰਿਆ। ਇਸ ਘਟਨਾ ਵਿਚ ਕਿਸੇਦੇ ਵੀ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

 

 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

ਸਥਾਨਕ ਪੁਲਸ, ਰੇਲਵੇ ਅਧਿਕਾਰੀ ਅਤੇ ਸੀਨੀਅਰ ਰੱਖ-ਰਖਾਅ ਅਧਿਕਾਰੀ ਜਾਂਚ ਅਤੇ ਬਹਾਲੀ ਦੇ ਯਤਨਾਂ ਲਈ ਮੌਕੇ 'ਤੇ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਇਸ ਘਟਨਾ ਨੇ ਇਕ ਵਾਰ ਫਿਰ ਕੁਝ ਸਮਾਂ ਪਹਿਲਾਂ ਪਾਕਿਸਤਾਨ ਵਿਚ ਵਾਪਰੇ ਵੱਡੇ ਹਾਦਸੇ ਦੀ ਯਾਦ ਦਿਵਾ ਦਿੱਤੀ ਹੈ। ਕੁਝ ਮਹੀਨੇ ਪਹਿਲਾਂ ਹੀ ਇਸੇ ਜਾਫਰ ਐਕਸਪ੍ਰੈੱਸ ਨੂੰ ਬਲੋਚ ਅੱਤਵਾਦੀਆਂ ਨੇ ਹਾਈਜੈਕ ਕਰ ਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News