ਕਸ਼ਮੀਰ 'ਤੇ ਪਾਕਿ ਦੀ ਗਿੱਦੜ ਭਬਕੀ, ਭਾਰਤ ਨੇ ਕੋਈ ਕਦਮ ਚੁੱਕਿਆ ਤਾਂ ਖੇਤਰੀ ਸ਼ਾਂਤੀ ਨੂੰ ਹੋਵੇਗਾ ਖਤਰਾ

06/18/2021 1:57:56 PM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਭਾਰਤ ਨੂੰ ਗਿੱਦੜ ਭਬਕੀ ਦਿੱਤੀ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਜੇਕਰ ਭਾਰਤ ਨੇ ਕਸ਼ਮੀਰ ਵਿਚ ਕੋਈ ਹੋਰ ਕਦਮ ਚੁੱਕਿਆ ਤਾਂ ਪੂਰੇ ਇਲਾਕੇ ਦੀ ਸ਼ਾਂਤੀ ਅਤੇ ਸੁਰੱਖਿਆ ਖਤਰੇ ਵਿਚ ਪੈ ਜਾਵੇਗੀ। ਪਾਕਿਸਤਾਨ ਨੇ ਵੀਰਵਾਰ ਨੂੰ ਕਸ਼ਮੀਰ ਦੇ ਸੰਬੰਧ ਵਿਚ ਕੋਈ ਹੋਰ ਕਦਮ ਚੁੱਕਣ ਖ਼ਿਲਾਫ਼ ਭਾਰਤ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਸ ਦਾ ਇਹ ਕਦਮ ਖੇਤਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖਤਰੇ ਵਿਚ ਪਾ ਸਕਦਾ ਹੈ। 

ਹਫ਼ਤਾਵਰੀ ਪ੍ਰੈੱਸ ਕਾਨਫਰੰਸ ਵਿਚ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਾਹਿਦ ਹਫੀਜ਼ ਚੌਧਰੀ ਨੇ ਕਿਹਾ ਕਿ ਭਾਰਤ ਨੂੰ ਕਸ਼ਮੀਰ ਵਿਚ ਆਪਣੀਆਂ ਗੈਰ ਕਾਨੂੰਨੀ ਅਤੇ ਅਸਥਿਰ ਕਰਨ ਵਾਲੀਆਂ ਕਾਰਵਾਈਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਭਾਰਤ ਨੂੰ ਕਸ਼ਮੀਰ ਦੇ ਮਾਮਲੇ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ (ਯੂ.ਐੱਨ.ਐੱਚ.ਸੀ.) ਦੇ ਪ੍ਰਸਤਾਵਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ।

ਭਾਰਤ ਨੇ ਦਿੱਤਾ ਕਰਾਰਾ ਜਵਾਬ
ਪਾਕਿਸਤਾਨ ਦੇ ਰੁੱਖ਼ 'ਤੇ ਭਾਰਤ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਮੀਡੀਆ ਬ੍ਰੀਫਿੰਗ ਵਿਚ ਕਿਹਾ,''ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ। ਹਕੀਕਤ ਨੂੰ ਬਦਲਿਆ ਨਹੀਂ ਜਾ ਸਕਦਾ। ਸਰਹੱਦ ਪਾਰ ਅੱਤਵਾਦ ਅਸਵੀਕਾਰਯੋਗ ਹੈ ਅਤੇ ਕਿਸੇ ਵੀ ਤਰਕ ਦੇ ਜ਼ਰੀਏ ਇਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।'' ਭਾਰਤ ਹਮੇਸ਼ਾ ਤੋਂ ਕਹਿੰਦਾ ਰਿਹਾ ਹੈ ਕਿ ਕਸ਼ਮੀਰ ਉਸ ਦਾ ਅੰਦਰੂਨੀ ਮਾਮਲਾ ਹੈ ਅਤੇ ਪਾਕਿਸਤਾਨ ਨੂੰ ਇਸ 'ਤੇ ਬੋਲਣ ਦਾ ਕੋਈ ਹੱਕ ਨਹੀਂ ਹੈ।

ਡਾਨ ਮੁਤਾਬਕ ਜਾਹਿਦ ਹਾਫਿਜ਼ ਚੌਧਰੀ ਨੇ ਕਿਹਾ ਕਿ ਪਾਕਿਸਤਾਨ ਇਕ ਵਿਵਾਦਿਤ ਖੇਤਰ ਦੇ ਰੂਪ ਵਿਚ ਕਸ਼ਮੀਰ ਦੀ ਵੰਡ ਅਤੇ ਉੱਥੋਂ ਦੀ ਆਬਾਦੀ ਬਦਲਣ ਦੀਆਂ ਭਾਰਤੀ ਕੋਸ਼ਿਸ਼ਾਂ ਦਾ ਦ੍ਰਿੜ੍ਹਤਾ ਨਾਲ ਵਿਰੋਧ ਕਰਨਾ ਜਾਰੀ ਰੱਖੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਇਕ ਦਿਨ ਪਹਿਲਾਂ ਯੂ.ਐੱਨ.ਐੱਚ.ਸੀ. ਦੇ ਪ੍ਰਧਾਨ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਇਕ ਪੱਤਰ ਲਿਖਿਆ ਸੀ ਤਾਂ ਜੋ ਸੰਯੁਕਤ ਰਾਸ਼ਟਰ ਲੀਡਰਸ਼ਿਪ ਨੂੰ ਇਹਨਾਂ ਘਟਨਾਵਾਂ 'ਤੇ ਪਾਕਿਸਤਾਨ ਦੀਆਂ ਚਿੰਤਾਵਾਂ ਤੋਂ ਜਾਣੂ ਕਰਾਇਆ ਜਾ ਸਕੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਨੂੰ ਜਾਣਕਾਰੀ ਮੁਹੱਈਆ ਕਰਾਉਂਦੇ ਹੋਏ ਗੰਭੀਰ ਚਿੰਤਾ ਜਤਾਈ ਹੈ ਕਿ ਭਾਰਤ ਕਸ਼ਮੀਰ ਵਿਚ ਮੁੜ ਕੁਝ ਤੋਂ ਵੱਡਾ ਕਰ ਸਕਦਾ ਹੈ। 

ਪੜ੍ਹੋ ਇਹ ਅਹਿਮ ਖਬਰ-  ਪਾਕਿ : ਸਾਬਕਾ ਪਤਨੀ ਨੂੰ ਪਰੇਸ਼ਾਨ ਕਰਨ ਦੇ ਜ਼ੁਰਮ 'ਚ ਸ਼ਖਸ ਨੂੰ 12 ਸਾਲ ਦੀ ਸਜ਼ਾ

ਪਾਕਿਸਤਾਨੀ ਵਿਦੇਸ਼ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਗਿਆ ਹੈ,''ਭਾਰਤ ਕਸ਼ਮੀਰ ਵਿਚ ਮੁੜ ਗੈਰ ਕਾਨੂੰਨੀ ਅਤੇ ਇਕ ਪਾਸੜ ਕਦਮ ਚੁੱਕ ਸਕਦਾ ਹੈ।'' ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਿਯਮਿਤ ਤੌਰ 'ਤੇ ਸੁਰੱਖਿਆ ਪਰੀਸ਼ਦ ਅਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੂੰ ਕਸ਼ਮੀਰ ਦੀ ਗੰਭੀਰ ਸਥਿਤੀ ਤੋਂ ਪੂਰੀ ਤਰ੍ਹਾਂ ਨਾਲ ਜਾਣੂ ਕਰਾਉਣ ਲਈ ਪੱਤਰ ਲਿਖ ਰਹੇ ਹਨ। ਪਾਕਿਸਤਾਨੀ ਬੁਲਾਰੇ ਨੇ ਕਿਹਾ ਕਿ ਉਹਨਾਂ ਦਾ ਦੇਸ਼ ਸੰਯੁਕਤ ਰਾਸ਼ਟਰ ਨੂੰ ਸਬੰਧਤ ਯੂ.ਐੱਨ.ਐੱਸ.ਸੀ. ਪ੍ਰਸਤਾਵਾਂ ਦੇ ਮੁਤਾਬਕ ਕਸ਼ਮੀਰ ਵਿਵਾਦ ਦੇ ਸ਼ਾਂਤੀਪੂਰਨ ਅਤੇ ਨਿਆਂਸੰਗਤ ਹੱਲ ਲਈ ਆਪਣੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਜਾਹਿਦ ਹਾਫਿਜ਼ ਚੌਧਰੀ ਨੇ ਕਿਹਾ,''ਅਸੀਂ ਕਸ਼ਮੀਰ ਦੇ ਲੋਕਾਂ ਨੂੰ ਉਹਨਾਂ ਦੇ ਸਵੈ-ਨਿਰਣੈ ਦੇ ਅਧਿਕਾਰ ਲਈ ਉਹਨਾਂ ਦੇ ਨਿਆਂਸੰਗਤ ਸੰਘਰਸ਼ ਵਿਚ ਹਰ ਸੰਭਵ ਮਦਦ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ 'ਤੇ ਕਾਇਮ ਹੈ।'' 


Vandana

Content Editor

Related News