ਸਾਹਮਣੇ ਆਇਆ ਪਾਕਿਸਤਾਨ ਦਾ ਅਸਲੀ ਚਿਹਰਾ, ਹਾਫਿਜ਼ ਸਈਦ ਦੀ ਰਿਹਾਈ ਨੂੰ ਦੱਸਿਆ ਸਹੀ

Saturday, Nov 25, 2017 - 02:55 PM (IST)

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਰਿਹਾਈ ਨੂੰ ਸਹੀ ਠਹਿਰਾਇਆ। ਸਈਦ ਨੂੰ ਸੰਯੁਕਤ ਰਾਸ਼ਟਰ ਅਤੇ ਅਮਰੀਕਾ ਨੇ ਅੱਤਵਾਦੀ ਐਲਾਨ ਕੀਤਾ ਹੋਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਈਦ ਦੀ ਰਿਹਾਈ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦ ਫੈਲਾਉਣ ਵਾਲੇ ਲੋਕਾਂ ਵਿਰੁੱਧ ਪਾਕਿਸਤਾਨ ਦੀ ਸਰਕਾਰ ਬਿਲਕੁੱਲ ਗੰਭੀਰ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਈਦ ਬੀਤੇ 297 ਦਿਨਾਂ ਤੋਂ ਨਜ਼ਰਬੰਦ ਸੀ ਅਤੇ ਉਸ ਦੀ ਰਿਹਾਈ ਨੂੰ ਪਾਕਿਸਤਾਨ ਨੇ ਸਹੀ ਦੱਸਿਆ ਹੈ।
ਭਾਰਤ ਦੇ ਵਿਦੇਸ਼ ਮੰਤਰਾਲੇ ਦੀ ਟਿੱਪਣੀ ਦੇ ਜਵਾਬ ਵਿਚ ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਪਾਕਿਸਤਾਨ ਸੁਰੱਖਿਆ ਪਰੀਸ਼ਦ ਦਾ ਪਾਬੰਦੀ ਕਾਨੂੰਨ 1267 ਲਾਗੂ ਕਰਨ ਲਈ ਵਚਨਬੱਧ ਹੈ ਅਤੇ ਇਸ ਸਿਲਸਿਲੇ ਵਿਚ ਕਈ ਕਦਮ ਵੀ ਚੁੱਕੇ ਗਏ ਹਨ। ਫੈਸਲ ਨੇ ਕਿਹਾ ਕਿ ਪਾਕਿਸਤਾਨ ਵਿਚ ਅਦਾਲਤਾਂ ਆਪਣੇ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਨਿਭਾ ਰਹੀਆਂ ਹਨ ਅਤੇ ਉਹ ਪਾਕਿਸਤਾਨ ਦੇ ਸਾਰੇ ਨਾਗਰਿਕਾਂ ਲਈ ਕਾਨੂੰਨ ਦਾ ਸ਼ਾਸਨ ਕਾਇਮ ਕਰਨ ਅਤੇ ਉੱਚਿਤ ਪ੍ਰਕਿਰਿਆਵਾਂ ਦਾ ਪਾਲਣ ਕਰਨ ਲਈ ਵਚਨਬੱਧ ਹੈ।


Related News