ਪਾਕਿ ਵੀ ਅੱਜ ਕਰੇਗਾ ਇਤਿਹਾਸਿਕ ਕਰਤਾਰਪੁਰ ਲਾਂਘੇ ਦਾ ਉਦਘਾਟਨ

Saturday, Nov 09, 2019 - 10:25 AM (IST)

ਪਾਕਿ ਵੀ ਅੱਜ ਕਰੇਗਾ ਇਤਿਹਾਸਿਕ ਕਰਤਾਰਪੁਰ ਲਾਂਘੇ ਦਾ ਉਦਘਾਟਨ

ਇਸਲਾਮਾਬਾਦ (ਭਾਸ਼ਾ): ਭਾਰਤ ਅਤੇ ਪਾਕਿਸਤਾਨ ਕਸ਼ਮੀਰ ਮੁੱਦੇ ਨੂੰ ਲੈ ਕੇ ਦੋ-ਪੱਖੀ ਸੰਬੰਧਾਂ ਵਿਚ ਵਧੇ ਤਣਾਅ ਵਿਚ ਇਕ ਇਤਿਹਾਸਿਕ ਪਹਿਲ ਕਰਦੇ ਹੋਏ ਅੱਜ ਭਾਵ ਸ਼ਨੀਵਾਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮਗਰੋਂ ਭਾਰਤੀ ਸ਼ਰਧਾਲੂ ਪਾਕਿਸਤਾਨ ਦੇ ਨਾਰੋਵਾਲ ਵਿਚ ਬਿਨਾਂ ਵੀਜ਼ਾ ਦੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਪਾਉਣਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਾਕਿਸਤਾਨ ਸੀਮਾ ਵਿਚ ਲਾਂਘੇ ਦਾ ਉਦਘਾਟਨ ਕਰਨਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਸੀਮਾ ਵਿਚ ਲਾਂਘੇ ਦਾ ਉਦਘਾਟਨ ਕਰਨਗੇ। ਇਹ ਲਾਂਘਾ ਭਾਰਤ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨਾਲ ਜੋੜੇਗਾ।

ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੀ ਰਾਵੀ ਨਦੀ ਨੇੜੇ ਸਥਿਤ ਹੈ ਅਤੇ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਤੋਂ ਕਰੀਬ 4 ਕਿਲੋਮੀਟਰ ਦੂਰ ਹੈ। ਇਹ ਲਾਂਘਾ ਅਜਿਹੇ ਸਮੇਂ ਵਿਚ ਖੋਲ੍ਹਿਆ ਜਾ ਰਿਹਾ ਹੈ ਜਦੋਂ ਸਾਬਕਾ ਜੰਮੂ-ਕਸ਼ਮੀਰ ਰਾਜ ਦਾ ਵਿਸ਼ੇਸ਼ ਦਰਜਾ ਹਟਾਉਣ ਅਤੇ ਉਸ ਨੂੰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਦੇ ਭਾਰਤ ਦੇ ਫੈਸਲੇ ਦੇ ਬਾਅਦ ਦੋਹਾਂ ਗੁਆਂਢੀ ਦੇਸ਼ਾਂ ਵਿਚ ਤਣਾਅ ਬਹੁਤ ਵੱਧ ਗਿਆ ਹੈ।

ਗੁਰਦਾਸਪੁਰ ਦੇ ਇਕ ਸਿੱਖ ਮੰਜੀਤ ਨੇ ਕਿਹਾ,''ਇਹ ਸਾਡੇ ਲਈ ਯਾਦਗਾਰ ਪਲ ਹੈ। ਅਸੀਂ ਬਹੁਤ ਖੁਸ਼ ਹਾਂ। ਲਾਂਘਾ ਬਹੁਤ ਪਹਿਲਾਂ ਹੀ ਬਣ ਜਾਣਾ ਚਾਹੀਦਾ ਸੀ।'' ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁੱਕਰਵਾਰ ਨੂੰ ਭਾਰਤੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਡੇਰਾ ਬਾਬਾ ਨਾਨਕ ਸਥਲ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲੇ ਦੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਨ ਵਾਲੇ ਇਸ ਲਾਂਘੇ ਦੇ ਸ਼ਨੀਵਾਰ ਨੂੰ ਹੋਣ ਵਾਲੇ ਉਦਘਾਟਨ ਨੂੰ ਇਤਿਹਾਸਿਕ ਕਰਾਰ ਦਿੱਤਾ।


author

Vandana

Content Editor

Related News