ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੋਈ ਤਰੀਕ ਤੈਅ ਨਹੀਂ : ਪਾਕਿ

Thursday, Oct 10, 2019 - 04:08 PM (IST)

ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੋਈ ਤਰੀਕ ਤੈਅ ਨਹੀਂ : ਪਾਕਿ

ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਲੰਬੇਂ ਸਮੇਂ ਤੋਂ ਇੰਤਜ਼ਾਰ ਵਿਚ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਹੁਣ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਭਾਵੇਂਕਿ ਇਹ ਭਰੋਸਾ ਦਿੱਤਾ ਹੈ ਕਿ ਸ੍ਰੀ ਗੁਰੂ ਨਾਨਕ ਸਾਹਿਬਾਨ ਦੀ 550ਵੀ ਜਯੰਤੀ ਮੌਕੇ ਕੋਰੀਡੋਰ ਖੁੱਲ੍ਹਾ ਰਹੇਗਾ। ਕੋਰੀਡੋਰ ਪ੍ਰਾਜੈਕਟ ਦੀ ਅਗਵਾਈ ਕਰ ਰਹੇ ਇਕ ਸੀਨੀਅਰ ਅਧਿਕਾਰੀ ਨੇ ਐਲਾਨ ਕੀਤਾ ਕਿ ਪਾਕਿਸਤਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ 9 ਨਵੰਬਰ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਦੇ ਲੱਗਭਗ ਇਕ ਮਹੀਨੇ ਬਾਅਦ ਇਹ ਬਿਆਨ ਦਿੱਤਾ ਹੈ। 

ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਇੱਥੇ ਇਕ ਹਫਤਾਵਾਰੀ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਕਿਹਾ,''ਕਰਤਾਰਪੁਰ ਕੋਰੀਡਰ ਦਾ ਕੰਮ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਵਾਅਦੇ ਮੁਤਾਬਕ ਸਮੇਂ 'ਤੇ ਪੂਰਾ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ 'ਤੇ ਹੋਵੇਗਾ ਪਰ ਮੈਂ ਇਸ ਲਈ ਕਿਸੇ ਨਿਸ਼ਚਿਤ ਤਰੀਕ ਬਾਰੇ ਨਹੀਂ ਦੱਸ ਸਕਦਾ ਕਿਉਂਕਿ ਉਦਘਾਟਨ ਦੀ ਤਰੀਕ ਹੁਣ ਤੱਕ ਤੈਅ ਨਹੀਂ ਕੀਤੀ ਗਈ ਹੈ।'' ਉਨ੍ਹਾਂ ਨੇ ਭਰੋਸਾ ਦਿੱਤਾ ਕਿ 12 ਨਵੰਬਰਕ ਨੂੰ ਸ੍ਰੀ ਗੁਰੂ ਨਾਨਕ ਸਾਹਿਬਾਨ ਦੀ 550ਵੀਂ ਜਯੰਤੀ ਮੌਕੇ ਕੋਰੀਡੋਰ ਖੁੱਲ੍ਹਾ ਰਹੇਗਾ। 

ਪ੍ਰਸਤਾਵਿਤ ਕੋਰੀਡਰ ਕਰਤਾਰੁਪਰ ਵਿਚ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸੁਪਰ ਜ਼ਿਲੇ ਵਿਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਫਤ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰੇਗਾ।


author

Vandana

Content Editor

Related News