ਇਮਰਾਨ ਨੇ ਰੱਖਿਆ ਕਰਤਾਰਪੁਰ ਕੋਰੀਡੋਰ ਦੀ ਨੀਂਹ ਪੱਥਰ

11/28/2018 3:41:12 PM

ਲਾਹੌਰ (ਬਿਊਰੋ)— ਪਾਕਿਸਤਾਨ ਦੇ ਲਾਹੌਰ ਵਿਚ ਅੱਜ ਆਯੋਜਿਤ ਸਮਾਗਮ ਵਿਚ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਗਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਨੀਂਹ ਪੱਥਰ ਰੱਖਿਆ। ਇਸ ਨਾਲ 70 ਸਾਲ ਬਾਅਦ ਸਿੱਖ ਸੰਗਠਨ ਦੀ ਮੰਗ ਹੋਈ ਪੂਰੀ ਹੈ।

 

ਭਾਰਤ ਅਤੇ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹੇ ਜਾਣ ਦੀ ਮਨਜ਼ੂਰੀ ਤੋਂ ਬਾਅਦ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖ ਸ਼ਰਧਾਲੂਆਂ ਵਿਚ ਖੁਸ਼ੀ ਦੀ ਖਬਰ ਹੈ।

ਇਸ ਮੌਕੇ ਭਾਰਤ ਤੋਂ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ, ਪੰਜਾਬ ਕੈਬਨਿਟ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਗੁਰਜੀਤ ਔਜਲਾ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਲੌਂਗੋਵਾਲ ਵੀ ਮੌਜੂਦ ਰਹੇ।

ਪਾਕਿਸਤਾਨੀ ਫੌਜ ਮੁੱਖੀ ਜਨਰਲ ਬਾਜਵਾ ਵੀ ਇਸ ਸਮਾਗਮ ਵਿਚ ਮੌਜੂਦ ਹਨ।

Vandana

This news is Content Editor Vandana