ਪਾਕਿ ਨੇ ਕਰਤਾਰਪੁਰ ਗੁਰਦੁਆਰੇ ਲਈ 42 ਏਕੜ ਜ਼ਮੀਨ ਕੀਤੀ ਅਲਾਟ

07/17/2019 5:20:09 PM

ਲਾਹੌਰ (ਏਜੰਸੀ)— ਪਾਕਿਸਤਾਨ ਵੱਲੋਂ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਲਈ 42 ਏਕੜ ਜ਼ਮੀਨ ਅਲਾਟ ਕੀਤੀ ਜਾਵੇਗੀ। ਬੁੱਧਵਾਰ ਨੂੰ ਪੰਜਾਬ ਦੇ ਗਵਰਨਰ ਨੇ ਇਹ ਐਲਾਨ ਕੀਤਾ। ਬੀਤੇ ਦਿਨੀਂ ਪੰਜਾਬ ਦੇ ਗਵਰਨਰ ਨੇ ਐਲਾਨ ਕੀਤਾ ਸੀ ਕਿ ਕਰਤਾਰਪੁਰ ਕੋਰੀਡਰ ਦਾ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ। ਮੀਡੀਆ ਨੇ ਇਹ ਜਾਣਕਾਰੀ ਦਿੱਤੀ।

ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰੁਪਰ ਵਿਚ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਸਾਹਿਬ ਨਾਲ ਜੋੜੇਗਾ। ਇਸ ਦੇ ਨਾਲ ਹੀ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫ੍ਰੀ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੂੰ ਸਿਰਫ ਕਰਤਾਰਪੁਰ ਸਾਹਿਬ ਜਾਣ ਲਈ ਇਜਾਜ਼ਤ ਲੈਣੀ ਪਵੇਗੀ, ਜਿਸ ਨੂੰ 1522 ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਸਥਾਪਿਤ ਕੀਤਾ ਗਿਆ ਸੀ। 

ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਮੰਗਲਵਾਰ ਨੂੰ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਲਈ ਅਲਾਟ ਜ਼ਮੀਨ ਨੂੰ 3 ਏਕੜ ਤੋਂ ਵਧਾ ਕੇ 42 ਏਕੜ ਕਰਨ ਦਾ ਐਲਾਨ ਕੀਤਾ ਅਤੇ ਅੱਗੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਕਬਜ਼ੇ ਵਾਲੀ ਜ਼ਮੀਨ 'ਤੇ ਕਿਸੇ ਤਰ੍ਹਾਂ ਦਾ ਨਿਰਮਾਣ ਕੰਮ ਨਹੀਂ ਕੀਤਾ ਜਾਵੇਗਾ।

ਸਰਵਰ ਨੇ ਕੋਰੀਡੋਰ ਦੇ ਕੰਮ ਦੀ ਸਮੀਖਿਆ ਦੌਰਾਨ ਕਿਹਾ,''ਅਸੀਂ ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਨੂੰ ਇਹ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਅਤੇ ਗੁਰੂ ਨਾਨਕ ਸਾਹਿਬ ਲਈ ਜ਼ਮੀਨ ਵਿਚ ਕੋਈ ਕਟੌਤੀ ਨਹੀਂ ਹੋਵੇਗੀ ਸਗੋਂ ਗੁਰਦੁਆਰਾ ਦਰਬਾਰ ਸਾਹਿਬ ਲਈ 42 ਏਕੜ ਜ਼ਮੀਨ ਗੁਰਦੁਆਰਾ ਦਰਬਾਰ ਸਾਹਿਬ ਲਈ ਅਤੇ 62 ਏਕੜ ਜ਼ਮੀਨ ਖੇਤੀ ਲਈ ਅਲਾਟ ਕੀਤੀ ਗਈ ਹੈ। ਇਸ ਤਰ੍ਹਾਂ ਗੁਰਦੁਆਰਾ ਦਰਬਾਰ ਸਾਹਿਬ ਲਈ ਕੁੱਲ੍ਹ 104 ਏਕੜ ਜ਼ਮੀਨ ਹੋ ਜਾਵੇਗੀ।'' 

ਗਵਰਨਰ ਜੋ ਧਾਰਮਿਕ ਟੂਰਿਜ਼ਮ ਅਤੇ ਵਿਰਾਸਤ ਲਈ ਕਮੇਟੀ ਦੇ ਮੁਖੀ ਹਨ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਲਈ ਕੁੱਲ੍ਹ ਜ਼ਮੀਨ 408 ਏਕੜ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਆਸ ਹੈ ਕਿ ਗੁਰੂ ਨਾਨਕ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੋਰੀਡੋਰ ਦਾ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਨੇ ਇਹ ਆਸ ਵੀ ਕੀਤੀ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣਗੇ।


Vandana

Content Editor

Related News