ਕਰਤਾਰਪੁਰ ਸਾਹਿਬ 'ਤੇ ਪਾਕਿ ਵੱਲੋਂ ਜਾਰੀ ਗੀਤ ਦਾ ਵੀਡੀਓ ਆਇਆ ਸਾਹਮਣੇ
Wednesday, Nov 06, 2019 - 10:04 AM (IST)

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਇਕ ਵਿਸ਼ੇਸ਼ ਗੀਤ ਰਿਲੀਜ਼ ਕੀਤਾ ਹੈ। ਇਸ ਸਬੰਧੀ ਵੀਡੀਓ ਸਾਹਮਣੇ ਆਇਆ ਹੈ। ਗੌਰਤਲਬ ਹੈ ਕਿ ਅੰਤਰਰਾਸ਼ਟਰੀ ਬਾਰਡਰ 'ਤੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਚੱਲ ਰਹੀਆਂ ਹਨ। 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਈ ਇਕ ਅਧਿਕਾਰਤ ਗੀਤ ਲਾਂਚ ਕੀਤਾ ਹੈ।
Official Song of Kartarpur Corridor Opening Ceremony.
— Govt of Pakistan (@pid_gov) November 4, 2019
(2/3) #PakistanKartarpurSpirit #KartarpurCorridor pic.twitter.com/47V4U9Zluw
ਇਸ ਗੀਤ ਨੂੰ ਤਿੰਨ ਹਿੱਸਿਆਂ ਵਿਚ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਵਿਚ ਖਾਲਿਸਤਾਨੀ ਲੀਡਰਾਂ ਦੀ ਤਸਵੀਰ ਵੀ ਦਿਖਾਈ ਗਈ ਹੈ। ਪਾਕਿਸਤਾਨ ਵੱਲੋਂ ਕਰੀਬ 4 ਮਿੰਟ ਦਾ ਇਹ ਵੀਡੀਓ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਅਤੇ ਭਾਰਤ ਤੋਂ ਪਹੁੰਚ ਰਹੇ ਸਿੱਖ ਸ਼ਰਧਾਲੂਆਂ ਦੇ ਅਨੁਭਵ ਨੂੰ ਦਿਖਾਇਆ ਗਿਆ ਹੈ। ਇਸ ਦੇ ਇਲਾਵਾ ਕਰਤਾਰਪੁਰ ਲਾਂਘੇ ਦੀ ਨੀਂਹ ਰੱਖਣ ਦੇ ਸਮੇਂ ਦਿੱਤਾ ਗਿਆ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਸ਼ਣ ਦਾ ਹਿੱਸਾ ਦਿਖਾਇਆ ਗਿਆ ਹੈ।
ਇੰਨਾ ਹੀ ਨਹੀਂ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਵੀ ਇਸ ਵੀਡੀਓ ਵਿਚ ਕਾਫੀ ਪ੍ਰਮੁੱਖਤਾ ਦਿੱਤੀ ਗਈ ਹੈ। ਇੱਥੇ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਇਮਰਾਨ ਖਾਨ ਦੇ ਸੱਦੇ 'ਤੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਏ ਸਨ। ਉਦੋਂ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨੀ ਫੌਜ ਦੇ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਨੂੰ ਗਲੇ ਲਗਾਇਆ ਸੀ ਜਿਸ 'ਤੇ ਕਾਫੀ ਹੰਗਾਮਾ ਹੋਇਆ ਸੀ।