ਪਾਕਿਸਤਾਨ ਨੇ ਵਿਕੀਪੀਡੀਆ ''ਤੇ ਲੱਗੀ ਪਾਬੰਦੀ ਹਟਾਈ, ਜਾਣੋ ਪੂਰਾ ਮਾਮਲਾ

02/07/2023 2:06:55 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵਿਕੀਪੀਡੀਆ ਨਾਮ ਦੀ ਵੈੱਬਸਾਈਟ 'ਤੇ ਲੱਗੀ ਪਾਬੰਦੀ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਦੂਰਸੰਚਾਰ ਨਿਗਰਾਨ ਨੇ ਇਤਰਾਜ਼ਯੋਗ ਅਤੇ ਈਸ਼ਨਿੰਦਾ ਸਮੱਗਰੀ ਨੂੰ ਹਟਾਉਣ ਵਿੱਚ ਅਸਫਲ ਰਹਿਣ ਲਈ ਆਨਲਾਈਨ ਐਨਸਾਈਕਲੋਪੀਡੀਆ ਵਿਕੀਪੀਡੀਆ 'ਤੇ ਪਾਬੰਦੀ ਲਗਾ ਦਿੱਤੀ ਸੀ। ਪਾਕਿਸਤਾਨ ਦੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਮਰੀਅਮ ਔਰੰਗਜ਼ੇਬ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਪ੍ਰਧਾਨ ਮੰਤਰੀ ਦੇ ਆਦੇਸ਼ ਨੂੰ ਪੋਸਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਵੈਬਸਾਈਟ 'ਤੇ ਪਾਬੰਦੀ ਹਟਾਉਣ ਦੇ ਆਦੇਸ਼ ਦਿੱਤੇ ਹਨ। ਉਹਨਾਂ ਨੇ ਅੱਗੇ ਕਿਹਾ ਕਿ "ਪ੍ਰਧਾਨ ਮੰਤਰੀ ਨੇ ਵਿਕੀਪੀਡੀਆ ਅਤੇ ਹੋਰ ਆਨਲਾਈਨ ਸਮੱਗਰੀ ਨਾਲ ਸਬੰਧਤ ਮਾਮਲਿਆਂ ਦੀ ਘੋਖ ਕਰਨ ਲਈ ਇੱਕ ਕੈਬਨਿਟ ਕਮੇਟੀ ਦਾ ਗਠਨ ਵੀ ਕੀਤਾ ਹੈ। 

PunjabKesari

ਵਿਕੀਪੀਡੀਆ ਇੱਕ ਮੁਫਤ ਆਨਲਾਈਨ ਐਨਸਾਈਕਲੋਪੀਡੀਆ ਹੈ ਜੋ ਦੁਨੀਆ ਭਰ ਦੇ ਵਲੰਟੀਅਰਾਂ ਦੁਆਰਾ ਸੰਪਾਦਿਤ ਕੀਤਾ ਗਿਆ ਹੈ। ਇੱਕ ਬੁਲਾਰੇ ਦੇ ਅਨੁਸਾਰ, ਪਾਕਿਸਤਾਨ ਦੂਰਸੰਚਾਰ ਅਥਾਰਟੀ ਨੇ ਕਿਹਾ ਕਿ ਉਸਨੇ ਵਿਕੀਪੀਡੀਆ ਨੂੰ ਬਲਾਕ ਕਰ ਦਿੱਤਾ ਹੈ ਕਿਉਂਕਿ ਉਸਨੇ ਸਮੱਗਰੀ ਨੂੰ ਹਟਾਉਣ ਲਈ 48 ਘੰਟੇ ਦੀ ਸਮਾਂ ਸੀਮਾ ਨੂੰ ਨਜ਼ਰਅੰਦਾਜ਼ ਕੀਤਾ ਸੀ। ਰੈਗੂਲੇਟਰ ਦੇ ਬੁਲਾਰੇ ਮਲਹਤ ਓਬੈਦ ਨੇ ਕਿਹਾ ਕਿ ''ਇਸ ਤਰ੍ਹਾਂ ਦੀਆਂ ਗੱਲਾਂ ਨੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।'' ਉਨ੍ਹਾਂ ਕਿਹਾ ਕਿ ਵੈੱਬਸਾਈਟ ਨੂੰ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ ਪਰ ਇਸ ਨੇ ਨਾ ਤਾਂ ਈਸ਼ਨਿੰਦਾ ਸਮੱਗਰੀ ਹਟਾਉਣ ਦੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਨਾ ਹੀ ਅਦਾਲਤ ਦੇ ਸਾਹਮਣੇ ਪੇਸ਼ ਹੋਈ। 

ਪੜ੍ਹੋ ਇਹ ਅਹਿਮ ਖ਼ਬਰ- ਤੁਰਕੀ : ਮਲਬੇ ਹੇਠਾਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ (ਵੀਡੀਓ)

ਅਧਿਕਾਰ ਵੈੱਬਸਾਈਟ ਦਾ ਸੰਚਾਲਨ ਕਰਨ ਵਾਲੇ ਵਿਕੀਮੀਡੀਆ ਫਾਊਂਡੇਸ਼ਨ ਨੇ ਪਿਛਲੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ "ਵਿਕੀਪੀਡੀਆ 'ਤੇ ਕਿਹੜੀ ਸਮੱਗਰੀ ਸ਼ਾਮਲ ਕੀਤੀ ਜਾਂਦੀ ਹੈ ਜਾਂ ਉਸ ਸਮੱਗਰੀ ਨੂੰ ਕਿਵੇਂ ਸੰਭਾਲਿਆ ਜਾਂਦਾ ਹੈ, ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈਂਦਾ ਹੈ।'' ਆਲੋਚਕਾਂ ਨੇ ਇਸ ਕਦਮ ਦੀ ਆਲੋਚਨਾ ਕਰਦੇ ਹੋਏ ਪਾਕਿਸਤਾਨੀਆਂ ਦੇ ਜਾਣਕਾਰੀ ਤੱਕ ਪਹੁੰਚ ਦੇ ਅਧਿਕਾਰ ਦੀ ਉਲੰਘਣਾ ਵਜੋਂ ਇਸ ਦੀ ਨਿੰਦਾ ਕੀਤੀ। ਫੇਸਬੁੱਕ ਅਤੇ ਯੂਟਿਊਬ ਵਰਗੇ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਪਹਿਲਾਂ ਹੀ ਈਸ਼ਨਿੰਦਾ ਸਮੱਗਰੀ ਲਈ ਪਾਬੰਦੀ ਲਗਾਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News