ਚੀਨ ਦੀ ਕੋਰੋਨਾ ਵੈਕਸੀਨ ਨੂੰ ਲੈ ਕੇ ਪਾਕਿ ਨੇ ਕੀਤਾ ਵੱਡਾ ਖੁਲਾਸਾ
Thursday, Feb 11, 2021 - 08:50 PM (IST)
ਇਸਲਾਮਾਬਾਦ- ਪਾਕਿਸਤਾਨ ਨੇ ਆਪਣੇ ਇੱਥੇ ਕੋਵਿਡ-19 ਐਂਟੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਕਿਹਾ ਕਿ ਚੀਨ ਦਾ ਸਿਨੋਫਾਰਮ ਟੀਕਾ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਅਸਰਦਾਰ ਨਹੀਂ ਹੈ। ਚੀਨ ਨੇ ਪਾਕਿਸਤਾਨ ਨੂੰ ਪੰਜ ਲੱਖ ਸਿਨੋਫਾਰਮ ਟੀਕੇ ਦਾਨ ਕੀਤੇ ਸਨ, ਟੀਕੇ ਲਿਆਉਣ ਲਈ ਸੋਮਵਾਰ ਨੂੰ ਪਾਕਿਸਤਾਨ ਤੋਂ ਇਕ ਜਹਾਜ਼ ਗਿਆ ਸੀ। ਪ੍ਰਧਾਨ ਮੰਤਰੀ ਦੇ ਸਿਹਤ ਮਾਮਲਿਆਂ ਦੇ ਵਿਸ਼ੇਸ਼ ਸਹਾਇਕ ਡਾਕਟਰ ਫੈਸਲ ਸੁਲਤਾਨ ਨੇ ਕਿਹਾ ਕਿ ਪਾਕਿਸਤਾਨ ਦੀ ਮਾਹਿਰ ਕਮੇਟੀ ਨੇ ਡੇਟਾ ਦੇ ਸ਼ੁਰੂਆਤੀ ਵਿਸ਼ਲੇਸ਼ਣ ’ਤੇ ਵਿਚਾਰ ਕਰਨ ਤੋਂ ਬਾਅਦ ਸੁਝਾਅ ਦਿੱਤਾ ਹੈ ਕਿ ਟੀਕਾ ਕੇਵਲ 18 ਤੋਂ 60 ਸਾਲ ਤੱਕ ਦੀ ਉਮਰ ਦੇ ਲੋਕਾਂ ਨੂੰ ਲਗਾਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਕਮੇਟੀ ਨੇ ਇਸ ਪੜਾਅ ’ਚ ਸਿਨੋਫਾਰਮ ਟੀਕੇ ਨੂੰ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਅਧਿਕਾਰਤ ਨਹੀਂ ਕੀਤਾ ਹੈ। ਸਿਹਤ ਸਲਾਹਕਾਰ ਡਾ. ਫੈਸਲ ਸੁਲਤਾਨ ਨੇ ਇਸ ਮੌਕੇ ’ਤੇ ਕਿਹਾ ਕਿ ਚੀਨ ਦਾ ਸਿਨੋਫਾਰਮ ਟੀਕਾ ਪ੍ਰਭਾਵਸ਼ਾਲੀ ਸਾਬਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਸਿਨੋਫਾਰਮ ਟੀਕੇ ਦੇ ਬਾਰੇ ’ਚ ਦੱਸਣਾ ਚਾਹੁੰਦਾ ਹਾਂ ਕਿ ਇਹ 79 ਤੋਂ 86 ਫੀਸਦੀ ਤੱਕ ਪ੍ਰਭਾਵਸ਼ਾਲੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ ਦੇ ਆਖਰ ਤੱਕ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਟੀਕਾ ਲੱਗ ਜਾਵੇਗਾ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।