ਪਾਕਿ ਦੇ ਮੰਤਰੀ ਨੇ ਕੋਵਿਡ ਦੇ ਮਾਮਲੇ ਵਧਣ ਦੇ ਬਾਵਜੂਦ ਲਾਕਡਾਊਨ ਦੀ ਸੰਭਾਵਨਾ ਤੋਂ ਕੀਤਾ ਇਨਕਾਰ

Friday, Jan 07, 2022 - 02:20 AM (IST)

ਪਾਕਿ ਦੇ ਮੰਤਰੀ ਨੇ ਕੋਵਿਡ ਦੇ ਮਾਮਲੇ ਵਧਣ ਦੇ ਬਾਵਜੂਦ ਲਾਕਡਾਊਨ ਦੀ ਸੰਭਾਵਨਾ ਤੋਂ ਕੀਤਾ ਇਨਕਾਰ

ਇਸਲਾਮਾਬਾਦ-ਪਾਕਿਸਤਾਨ ਦੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਕਾਰਨ ਤਿੰਨ ਮਹੀਨੇ ਬਾਅਦ ਇਕ ਦਿਨ 'ਚ ਇਕ ਹਜ਼ਾਰ ਤੋਂ ਜ਼ਿਆਦਾ ਮਾਮਲੇ ਆਉਣ ਦੇ ਬਾਵਜੂਦ ਲਾਕਡਾਊਨ ਲਾਉਣ ਦੀ ਸੰਭਾਵਨਾ ਨਾਲ ਵੀਰਵਾਰ ਨੂੰ ਇਨਕਾਰ ਕਰ ਦਿੱਤਾ। ਯੋਜਨਾ ਮੰਤਰੀ ਅਤੇ ਰਾਸ਼ਟਰੀ ਕਮਾਨ ਅਤੇ ਸੰਚਾਲਨ ਕੇਂਦਰ (ਐੱਨ.ਸੀ.ਓ.ਸੀ.) ਦੇ ਮੁਖੀ ਅਸਦ ਉਮਰ ਨੇ ਮੀਡੀਆ ਨੂੰ ਦੱਸਿਆ ਕਿ ਐਂਟੀ ਕੋਰੋਨਾ ਵਾਇਰਸ ਮਹਾਮਾਰੀ ਦੀ ਸਥਿਤੀ 'ਤੇ ਸਖਤ ਨਿਗਰਾਨੀ ਰੱਖ ਰਿਹਾ ਹੈ।

ਇਹ ਵੀ ਪੜ੍ਹੋ : ਪਾਕਿ ਰਾਸ਼ਟਰਪਤੀ ਆਰਿਫ਼ ਅਲਵੀ ਮੁੜ ਹੋਏ ਕੋਰੋਨਾ ਪਾਜ਼ੇਟਿਵ

ਉਮਰ ਨੇ 'ਜਿਓ ਨਿਊਜ਼' ਨੂੰ ਦੱਸਿਆ ਕਿ ਫਿਲਹਾਲ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ। ਅਸੀਂ (ਕੋਵਿਡ ਦੇ ਮਾਮਲਿਆਂ ਦੀ) ਗਿਣਤੀ 'ਤੇ ਬਹੁਤ ਨੇੜੀਂਓ ਨਜ਼ਰ ਰੱਖ ਰਹੇ ਹਾਂ। ਅਸੀਂ ਅੱਜ ਸਾਂਝਾ ਕੀਤਾ ਕਿ ਬਾਕੀ ਦੁਨੀਆ 'ਚ ਕੀ ਹੋਇਆ ਹੈ ਅਤੇ ਪਾਕਿਸਤਾਨ 'ਚ ਕੀ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਕ ਦੀ ਸਰਕਾਰ ਟੀਕਾਕਰਨ ਦੀ ਰਫ਼ਤਾਰ ਵਧਾਉਣ 'ਤੇ ਧਿਆਨ ਦੇ ਰਹੀ ਹੈ। ਉਮਰ ਨੇ ਐਤਵਾਰ ਨੂੰ ਕਿਹਾ ਸੀ ਕਿ ਇਸ ਗੱਲ ਦੇ ਸਾਫ਼ ਸੰਕੇਤ ਹਨ ਕਿ ਪਾਕਿਸਤਾਨ 'ਚ ਕੋਰੋਨਾ ਵਾਇਰਸ ਮਹਾਮਾਰੀ ਦੀ ਪੰਜਵੀਂ ਲਹਿਰ ਆ ਚੁੱਕੀ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਦੇ ਅੰਕੜਿਆਂ ਮੁਤਾਬਕ, ਪਾਕਿਸਤਾਨ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1,085 ਨਵੇਂ ਮਾਮਲੇ ਮਿਲੇ ਹਨ। 

ਇਹ ਵੀ ਪੜ੍ਹੋ : ਬ੍ਰਿਟੇਨ ਦੇ PM ਜਾਨਸਨ ਨੇ ਟੀਕਾ-ਵਿਰੋਧੀ ਗੱਲਾਂ ਨੂੰ ਦੱਸਿਆ ਗੁੰਮਰਾਹਕੁੰਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News