ਪਾਕਿ: ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਦੇ ਭਰਾ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ

12/03/2019 3:57:38 PM

ਲਾਹੌਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਤੇ ਪੰਜਾਬ (ਪਾਕਿਸਤਾਨ) ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਨੈਸ਼ਨਲ ਅਕਾਊਂਟੇਬਿਲਟੀ ਬਿਊਰੋ ਨੇ ਜਾਰੀ ਕੀਤੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਨੇਤਾ ਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਪਬਲਿਕ ਅਕਾਊਂਟ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਉਹਨਾਂ ਨੇ ਆਪਣੇ ਵੱਡੇ ਭਰਾ ਨਵਾਜ਼ ਸ਼ਰੀਫ ਦੇ ਨਾਲ ਲੰਡਨ ਲਈ ਰਵਾਨਾ ਹੋਣ ਤੋਂ ਇਕ ਦਿਨ ਪਹਿਲਾਂ ਇਹ ਅਸਤੀਫਾ 18 ਨਵੰਬਰ ਨੂੰ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕਾਸਰ ਨੂੰ ਦਿੱਤਾ ਸੀ। 

Baljit Singh

This news is Content Editor Baljit Singh