PM ਮੋਦੀ ਦੀ ਅਮਰੀਕਾ ਯਾਤਰਾ ਦੌਰਾਨ ਏਅਰਸਪੇਸ ਦੀ ਵਰਤੋਂ ਤੋਂ ਪਾਕਿ ਦਾ ਇਨਕਾਰ

Wednesday, Sep 18, 2019 - 08:56 PM (IST)

PM ਮੋਦੀ ਦੀ ਅਮਰੀਕਾ ਯਾਤਰਾ ਦੌਰਾਨ ਏਅਰਸਪੇਸ ਦੀ ਵਰਤੋਂ ਤੋਂ ਪਾਕਿ ਦਾ ਇਨਕਾਰ

ਇਸਲਾਮਾਬਾਦ— ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਅਮਰੀਕਾ ਜਾਣ ਲਈ ਹਵਾਈ ਰੂਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਜਾਣ ਲਈ ਆਪਣੇ ਏਅਰਸਪੇਸ ਨਹੀਂ ਦੇਵੇਗਾ। ਕੁਰੈਸ਼ੀ ਨੇ ਕਿਹਾ ਕਿ ਅਸੀਂ ਭਾਰਤੀ ਹਾਈ ਕਮਿਸ਼ਨਰ ਨੂੰ ਵੀ ਇਸ ਤੋਂ ਜਾਣੂ ਕਰਵਾ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ 22 ਸਤੰਬਰ ਨੂੰ ਅਮਰੀਕਾ ਦੇ ਹਿਊਸਟਨ ਸ਼ਹਿਰ 'ਹਾਓਡੀ ਮੋਦੀ' ਇਵੈਂਟ ਲਈ ਵਿਦੇਸ਼ ਜਾਣਗੇ। ਇਸ ਦੇ ਲਈ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਏਅਰਸਪੇਸ ਵਰਤਣ ਦੀ ਆਗਿਆ ਮੰਗੀ ਸੀ। ਕੁਝ ਦਿਨ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਵਿਦੇਸ਼ ਯਾਤਰਾ ਦੌਰਾਨ ਵੀ ਪਾਕਿਸਤਾਨ ਨੇ ਆਪਣੇ ਏਅਰਸਪੇਸ ਦੀ ਵਰਤੋਂ ਦੀ ਆਗਿਆ ਨਹੀਂ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ 21 ਸਤੰਬਰ ਨੂੰ ਭਾਰਤ ਤੋਂ ਅਮਰੀਕਾ ਲਈ ਰਵਾਨਾ ਹੋਣਗੇ।


author

Baljit Singh

Content Editor

Related News