ਪਾਕਿਸਤਾਨ ਦੇ MP ਨੇ ਭਾਰਤ ਦੇ ਸੁਪਰਹਿੱਟ ਗਾਣੇ ‘ਟਿੱਪ ਟਿੱਪ ਬਰਸਾ ਪਾਣੀ’ ’ਤੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

Thursday, Jan 06, 2022 - 05:22 PM (IST)

ਪਾਕਿਸਤਾਨ ਦੇ MP ਨੇ ਭਾਰਤ ਦੇ ਸੁਪਰਹਿੱਟ ਗਾਣੇ ‘ਟਿੱਪ ਟਿੱਪ ਬਰਸਾ ਪਾਣੀ’ ’ਤੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਨੈਸ਼ਨਲ ਅਸੈਂਬਲੀ ਦੇ ਮੈਂਬਰ ਆਮਿਰ ਲਿਆਕਤ ਹੁਸੈਨ ਨੇ ਭਾਰਤ ਦੇ ਸੁਪਰਹਿੱਟ ਗਾਣੇ ‘ਟਿੱਪ ਟਿੱਪ ਬਰਸਾ ਪਾਣੀ’ ’ਤੇ ਡਾਂਸ ਕਰਦੇ ਨਜ਼ਰ ਆਏ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਵਿਚ ਹੁਸੈਨ ਨੂੰ ਇਸ ਗਾਣੇ ’ਤੇ ਡਾਂਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਹਾਲਾਂਕਿ ਇਹ ਡਾਂਸ ਪਰਫਾਰਮੈਂਸ ਕਿਸ ਜਗ੍ਹਾ ਅਤੇ ਕਿਹੜੇ ਪ੍ਰੋਗਰਾਮ ਵਿਚ ਹੋਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 

ਇਹ ਵੀ ਪੜ੍ਹੋ: ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 22 ਸਾਲਾ ਪੰਜਾਬਣ ਦੀ ਮੌਤ

 

ਹੁਸੈਨ ਨੈਸ਼ਨਲ ਅਸੈਂਬਲੀ ਵਿਚ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਨੁਮਾਇੰਦਗੀ ਕਰਦੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹੁਸੈਨ ਨੇ ਆਪਣੇ ਡਾਂਸਿੰਗ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਅਪ੍ਰੈਲ 2021 ਵਿਚ ਉਨ੍ਹਾਂ ਨੇ ਇਕ ਸ਼ੋਅ ‘ਜੀਵੇ ਪਾਕਿਸਤਾਨ’ ਦੌਰਾਨ ਸ਼ਾਨਦਾਰ ਪਰਫਾਰਮੈਂਸ ਦਿੱਤੀ ਸੀ।

ਇਹ ਵੀ ਪੜ੍ਹੋ: ਕਜ਼ਾਕਿਸਤਾਨ 'ਚ ਤੇਲ ਦੀਆਂ ਕੀਮਤਾਂ ਵਧਣ ਨਾਲ ਭੜਕੀ ਹਿੰਸਾ ਤੋਂ ਬਾਅਦ ਐਮਰਜੈਂਸੀ ਲਾਗੂ, ਡਿੱਗੀ ਸਰਕਾਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News