ਪਾਕਿਸਤਾਨ ਦੇ ਨਵੇਂ ਰਾਜਦੂਤ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਕੀਤੀ ਮੁਲਾਕਾਤ

04/25/2017 6:14:19 PM

ਵਾਸ਼ਿੰਗਟਨ— ਅਮਰੀਕਾ ''ਚ ਪਾਕਿਸਤਾਨ ਦੇ ਨਵੇਂ ਰਾਜਦੂਤ ਏਜਾਜ਼ ਅਹਿਮਦ ਚੌਧਰੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਪਰਿਚੈ ਪੱਤਰ ਸੌਂਪਿਆ। ਇਕ ਨਿਊਜ਼ ਚੈਨਲ ਮੁਤਾਬਕ ਚੌਧਰੀ ਨੇ ਕਿਹਾ, ''''ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣਾ ਪਰਿਚੈ ਪੱਤਰ ਸੌਂਪਿਆ ਹੈ।''''
ਉਨ੍ਹਾਂ ਨੇ ਕਿਹਾ, ''''ਮੈਂ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦੀ ਲੀਡਰਸ਼ਿਪ ਅਤੇ ਜਨਤਾ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜ਼ਾਹਰ ਕੀਤੀ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋਣ ਦਾ ਸਿਲਸਿਲਾ ਜਾਰੀ ਰਹੇਗਾ।''''
ਚੌਧਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਖਾਸ ਤੌਰ ''ਤੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਅਮਰੀਕਾ ਵਿਚ ਰਾਜਦੂਤ ਨਿਯੁਕਤ ਹੋਣ ਤੋਂ ਪਹਿਲਾਂ ਉਹ ਪਾਕਿਸਤਾਨ ਦੇ ਵਿਦੇਸ਼ ਸਕੱਤਰ ਦੀ ਭੂਮਿਕਾ ਨਿਭਾ ਰਹੇ ਸਨ।

Tanu

This news is News Editor Tanu